28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਵਿਰੋਧੀ ਪਾਰਟੀਆਂ ਨੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਸ਼ਹਾਦਤ 'ਤੇ ਕੀਤੀ ਘਟੀਆ ਰਾਜਨੀਤੀ- ਕਾਰਜਕਾਰੀ ਪ੍ਰਧਾਨ

ਅਜੀਤ ਡੈਸਕ 28-02-2026
ਬਟਾਲਾ, 27 ਫਰਵਰੀ (ਸਤਿੰਦਰ ਸਿੰਘ)-ਬੀਤੇ ਦਿਨੀਂ ਆਦੀਆ ਚੈੱਕ ਪੋਸਟ ਨੇੜੇ ਦੋਰਾਂਗਲਾ ਵਿਖੇ ਸ਼ਹੀਦ ਹੋਏ ਦੋ ਪੁਲਿਸ ਕਰਮੀਆਂ ਦੀ ਸ਼ਹਾਦਤ 'ਤੇ ਵਿਰੋਧੀ ਪਾਰਟੀਆਂ ਵਲੋਂ ਆਪਣੀ ਫੋਕੀ ਸ਼ੌਹਰਤ ਹਾਸਲ ਕਰਨ ਲਈ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ, ਜੋ ਅਤਿ ਨਿੰਦਣਯੋਗ ਹੈ | ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਹਲਕਾ ਡੇਰਾ ਬਾਬਾ ਨਾਨਕ ਅਤੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਨੇ ਕੀਤੀ | ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਰਾਜੀਵ ਕੁਮਾਰ, ਹਲਕਾ ਇੰਚਾਰਜ ਗੁਰਦਾਸਪੁਰ, ਰਮਨ ਬਹਿਲ, ਹਲਕਾ ਇੰਚਾਰਜ ਫਹਿਤਗੜ੍ਹ ਚੂੜੀਆਂ, ਬਲਬੀਰ ਸਿੰਘ ਪੰਨੂੰ, ਹਲਕਾ ਇੰਚਾਰਜ ਕਾਦੀਆਂ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ਼ ਦੀਨਾਨਗਰ ਸ਼ਮਸ਼ੇਰ ਸਿੰਘ ਤੇ ਸਮੇਤ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਮੌਜੂਦ ਸੀ | ਵਿਧਾਇਕ ਸ਼ੈਰੀ ਕਲਸੀ ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਇਸ ਸਮੇਂ ਲੋੜ ਤਾਂ ਸ਼ਹੀਦ ਹੋਏ ਪੁਲਿਸ ਕਰਮੀਆਂ ਦੇ ਪਰਿਵਾਰਾਂ ਨਾਲ ਦੱੁਖ ਵੰਡਾਉਣ ਅਤੇ ਉਨ੍ਹਾਂ ਦੇ ਨਾਲ ਖੜ੍ਹਨ ਦੀ ਸੀ, ਪਰ ਵਿਰੋਧੀ ਪਾਰਟੀਆਂ ਸ਼ਹਾਦਤ ਦੇ ਨਾਂਅ 'ਤੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਥੋੜ੍ਹੀ ਹੈ |
ਪਿਛਲੀ ਖ਼ਬਰ ਬਟਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਚੁਣੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ... ਅਗਲੀ ਖ਼ਬਰ ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਕਾਰਵਾਈ 'ਤੇ ਸੰਤੁਸ਼ਟੀ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।