ਬਟਾਲਾ, 27 ਫਰਵਰੀ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਬਟਾਲਾ ਦੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਜ਼ਿਲ੍ਹੇ ਦੇ 25 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ 203 ਮੈਂਬਰਾਂ ਨੂੰ ਸਹੁੰ ਚੁਕਾਈ ਗਈ | ਜ਼ਿਲ੍ਹਾ ਪੱਧਰੀ ਪ੍ਰਭਾਵਸ਼ਾਲੀ ਸਮਾਗਮ 'ਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਚੇਅਰਮੈਨ ਜੋਬਨ ਰੰਧਾਵਾ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਚੇਅਰਮੈਨ ਰਾਜੀਵ ਸ਼ਰਮਾ, ਅਮਰੀਕ ਸਿੰਘ ਭਰਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ | ਇਸ ਮੌਕੇ ਨਵ-ਨਿਯੁਕਤ ਮੈਂਬਰਾਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨ੍ਹਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ ਭਾਰਤ ਦੇ ਸੰਵਿਧਾਨ ਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕਣ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ | ਇਸ ਮੌਕੇ ਹਰਪ੍ਰੀਤ ਸਿੰਘ ਡੀ.ਡੀ.ਪੀ.ਓ. ਗੁਰਦਾਸਪੁਰ, ਪਾਰਟੀ ਦੇ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਪਿੰਟਾ, ਬੀ.ਡੀ.ਪੀ.ਓ. ਬਲਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਗਿੱਲ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਮਿੱਤਰਮਾਨ ਸਿੰਘ, ਅਨਮੋਲਦੀਪ ਸਿੰਘ ਆਦਿ ਮੌਜੂਦ ਸਨ |