20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੈਬਨਿਟ ਮੰਤਰੀ ਭੁੱਲਰ ਅਤੇ ਵਿਧਾਇਕ ਕਲਸੀ ਨੇ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 01-03-2026
ਬਟਾਲਾ, 28 ਫਰਵਰੀ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਦੀ ਮੌਜੂਦਗੀ ਵਿਚ ਡੀਲਕਸ ਪੁਲੀ ਤੋਂ ਅਲੀਵਾਲ ਰੋਡ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ | ਇਸ ਰੋਡ 'ਤੇ 9 ਇੰਚ ਦੀ ਮਜ਼ਬੂਤ ਸਲੈਬ ਪਾਈ ਜਾਵੇਗੀ ਤੇ ਸੜਕ ਨੂੰ 40 ਫੁੱਟ ਚੌੜਾ ਕੀਤਾ ਜਾਵੇਗਾ | ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਾਸੀਆਂ ਦੇ ਹਿੱਤਾਂ ਲਈ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦਿਨ-ਰਾਤ ਬਟਾਲਾ ਦੇ ਵਿਕਾਸ ਲਈ ਲੱਗੇ ਹੋਏ ਹਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਬਟਾਲਾ ਹਲਕੇ ਦੇ ਵਿਕਾਸ ਲਈ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੰਦੇ ਹਨ | ਉਨ੍ਹਾਂ ਅੱਗੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਜਲਦ ਮਹਾਰਾਜਾ ਅਗਰਸੈਨ ਚੌਕ, ਗਾਂਧੀ ਚੌਕ, ਕਾਦੀਆਂ ਚੁੰਗੀ, ਉਮਰਪੁਰਾ ਚੌਕ ਅਤੇ ਜਲੰਧਰ ਬਟਾਲਾ ਬਾਈਪਾਸ ਚੌਕ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਟਰੈਫਿਕ ਲਾਈਟਾਂ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਚੌਂਕਾਂ 'ਤੇ ਟਰੈਫਿਕ ਨਾਲ ਸਬੰਧਤ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਫੰਡ ਮੁਹੱਈਆ ਕਰਵਾਏ ਜਾਣਗੇ, ਜਿਸ ਲਈ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ | ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਕਾਂ ਨੂੰ ਚੌੜਾ ਕੀਤਾ ਗਿਆ ਹੈ | ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰ ਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ | ਇਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ | ਵਾਰਡਾਂ ਵਿਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਸੁਖਜਿੰਦਰ ਸਿੰਘ, ਪਿ੍ੰਸ ਰੰਧਾਵਾ, ਵਿਜੇ ਤਰੇਹਨ, ਟੋਨੀ ਗਿੱਲ, ਭੁਪਿੰਦਰ ਸਿੰਘ, ਜਸਵੰਤ ਸਿੰਘ ਖੋਖਰ, ਕੁਲਵੰਤ ਸਿੰਘ ਖੋਖਰ, ਰਣਧੀਰ ਸਿੰਘ ਰਾਣਾ, ਲਖਵਿੰਦਰ ਸਿੰਘ
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਨੇ ਵਰਕਸ਼ਾਪ 'ਚ ਹਿੱਸਾ ਲਿਆ ਅਗਲੀ ਖ਼ਬਰ ਹੋਲੇ-ਮਹੱਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 3 ਮਾਰਚ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।