20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਆਰ.ਆਰ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਨੇ ਵਰਕਸ਼ਾਪ 'ਚ ਹਿੱਸਾ ਲਿਆ

ਅਜੀਤ ਡੈਸਕ 01-03-2026
ਬਟਾਲਾ, 28 ਫਰਵਰੀ (ਸਤਿੰਦਰ ਸਿੰਘ)- ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਦੀ ਸਰਪ੍ਰਸਤੀ ਅਤੇ ਹਰਪ੍ਰੀਤ ਅਨੇਜਾ ਦੀ ਯੋਗ ਅਗਵਾਈ ਹੇਠ ਬੀ.ਐੱਸ.ਸੀ. ਮੈਡੀਕਲ ਸਮੈਸਟਰ ਦੂਸਰਾ ਤੇ ਚੌਥਾ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀਆਂ ਆਫ਼ ਹੈਲਥ ਸਾਇੰਸਿਜ਼ ਅੰਮਿ੍ਤਸਰ ਵਿਖੇ ਪਾਚਣ-ਪ੍ਰਣਾਲੀ ਦੇ ਵਿਕਾਰ ਸੰਬੰਧੀ ਪੋਸ਼ਣ ਪ੍ਰਬੰਧ ਅਤੇ ਅਕਾਦਮਿਕ ਵਰਕਸ਼ਾਪ 'ਚ ਹਿੱਸਾ ਲਿਆ | ਇਸ ਮੌਕੇ ਰਿਸੋਰਸ ਪਰਸਨ ਸ੍ਰੀਮਤੀ ਰਿਤੂ ਸੁਧਾਕਰ ਆਰ.ਡੀ. ਡੀ.ਐੱਮ.ਸੀ. ਲੁਧਿਆਣਾ ਮੁੱਖ ਡਾਇਟੀਸ਼ੀਅਨ ਨੇ ਮਰੀਜ਼ਾਂ ਦੇ ਜਲਦੀ ਸੁਧਾਰ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪੋਸ਼ਣ ਸੰਬੰਧੀ ਦੇਖਭਾਲ ਅਤੇ ਡਾਈਟ ਚਾਰਟ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਵਰਕਸ਼ਾਪ ਵਿਚ ਜਿਗਰ ਦੇ ਵਿਕਾਰ, ਆਈ.ਬੀ.ਐੱਸ. ਪ੍ਰਬੰਧ, ਛੋਟੀ ਅੰਤੜੀ ਦੀ ਬਿਮਾਰੀ, ਅੰਤੜੀਆਂ ਦਾ ਦਿਮਾਗ ਨਾਲ ਸੰਪਰਕ ਅਤੇ ਉਪਚਾਰਕ ਪੋਸ਼ਣ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਵਿਦਿਆਰਥਣਾਂ ਨੂੰ ਪ੍ਰਸਿੱਧ ਡਾਇਟੀਸ਼ੀਅਨਾਂ ਅਤੇ ਮੈਡੀਕਲ ਮਾਹਿਰਾਂ ਦੁਆਰਾ ਭਾਸ਼ਣ ਦੇ ਕੇ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਗਿਆ | ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਕਿਹਾ ਕਿ ਅਜਿਹੇ ਅਕਾਦਮਿਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ ਗਿਆਨ ਅਤੇ ਵਿਸ਼ਵਾਸ ਨਾਲ ਉਨ੍ਹਾਂ ਨੂੰ ਮਜ਼ਬੂਤ ਬਣਾਉਂਦੇ ਹਨ | ਇਸ ਮੌਕੇ ਹੰਸਿਕਾ ਖੋਸਲਾ ਨੇ ਵਿਦਿਆਰਥਣਾਂ ਦਾ ਮਾਰਗ ਦਰਸ਼ਨ ਕੀਤਾ |
ਪਿਛਲੀ ਖ਼ਬਰ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ 'ਚ ਕਬੱਡੀ ਮਹਾਂ ਕੁੰਭ ਭਲਕੇ ਅਗਲੀ ਖ਼ਬਰ ਕੈਬਨਿਟ ਮੰਤਰੀ ਭੁੱਲਰ ਅਤੇ ਵਿਧਾਇਕ ਕਲਸੀ ਨੇ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।