19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪ੍ਰਤਾਪ ਸਿੰਘ ਯੂ.ਐੱਸ.ਏ. ਤੇ ਸਾਥੀ ਵਿਧਾਇਕ ਸ਼ੈਰੀ ਕਲਸੀ ਨੂੰ ਮਿਲੇ

ਅਜੀਤ ਡੈਸਕ 01-03-2026
ਊਧਨਵਾਲ, 28 ਫਰਵਰੀ (ਪਰਗਟ ਸਿੰਘ)-ਪਿੰਡ ਘੱਸ ਤੋਂ ਅਮਰੀਕਾ ਦੀ ਧਰਤੀ 'ਤੇ ਵੱਸੇ ਪ੍ਰਤਾਪ ਸਿੰਘ ਯੂ.ਐੱਸ.ਏ. ਨੇ ਪਿੰਡ ਦੇ ਸਰਪੰਚ ਸਾਹਬ ਸਿੰਘ ਤੇ ਸਾਥੀਆਂ ਸਮੇਤ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਮਿਲੇ | ਵਿਧਾਇਕ ਸ਼ੈਰੀ ਕਲਸੀ ਨੇ ਪ੍ਰਤਾਪ ਸਿੰਘ ਯੂ.ਐੱਸ.ਏ. ਤੇ ਸਾਥੀਆਂ ਨੂੰ ਜੀ ਆਇਆਂ ਆਖਿਆ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਮੈਂ ਅਮਰੀਕਾ ਗਿਆ ਸੀ ਤਾਂ ਪ੍ਰਤਾਪ ਸਿੰਘ ਨੇ ਮੈਨੂੰ ਬਹੁਤ ਮਾਣ ਸਤਿਕਾਰ ਦਿੱਤਾ ਸੀ ਅਤੇ ਆਪਣੇ ਪਰਿਵਾਰਾਂ ਨੂੰ ਮਿਲਾਇਆ ਸੀ | ਪ੍ਰਤਾਪ ਸਿੰਘ ਘੱਸ ਨਾਲ ਮੇਰਾ ਦਿਲੀ ਪਿਆਰ ਹੈ ਤੇ ਇਸ ਲਈ ਉਹ ਮੈਨੂੰ ਮਿਲਣ ਲਈ ਆਇਆ | ਪ੍ਰਤਾਪ ਸਿੰਘ ਯੂ.ਐੱਸ.ਏ. ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰਤਾਪ ਸਿੰਘ ਘੱਸ ਯੂ.ਅੱੈਸ.ਏ., ਸਰਪੰਚ ਸਾਹਬ ਸਿੰਘ ਘੱਸ, ਸਾਜਨਪ੍ਰੀਤ ਸਿੰਘ ਘੱਸ, ਜਗਜੀਵਨ ਸਿੰਘ ਸਰਪੰਚ, ਹਰਪ੍ਰੀਤ ਸਿੰਘ ਭਾਮੜੀ, ਟਹਿਲ ਸਿੰਘ ਕਲੇਰ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ- ਵਰਸਾਲ ਚੱਕ ਅਗਲੀ ਖ਼ਬਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਨੰੂ ਮਿਲੀ ਨਵੀਂ ਐਂਬੂਲੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।