19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹੋਲੇ ਮਹੱਲੇ 'ਤੇ ਸੰਗਤਾਂ ਦਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਹੁੰਚਣ 'ਤੇ ਹੋਵੇਗਾ ਸਵਾਗਤ- ਸੰਧੂ

ਅਜੀਤ ਡੈਸਕ 01-03-2026
ਨੌਸ਼ਹਿਰਾ ਮੱਝਾ ਸਿੰਘ, 28 ਫਰਵਰੀ (ਰਵੀ ਭਗਤ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਨਿੱਘਾ ਸਵਾਗਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਨੇ ਨੌਸ਼ਹਿਰਾ ਮੱਝਾ ਸਿੰਘ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਇਸ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਅਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਉਹ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਬੰਧਕਾਂ ਵਲੋਂ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ ਅਤੇ ਸੇਵਾਦਾਰਾਂ ਵਲੋਂ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰਾਂ ਦੀ ਸੇਵਾ ਨਿਭਾਈ ਜਾਵੇਗੀ | ਇਸ ਮੌਕੇ ਜਸਪਾਲ ਸਿੰਘ ਕਲੇਰ ਖੁਰਦ, ਸੁਰਿੰਦਰ ਸਿੰਘ ਕਲੇਰ ਕਲਾਂ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਬਠਿੰਡਾ ਪੰਜਾਬ ਤੋਂ ਪੈਰਾ ਮੈਡੀਕਲ 'ਚ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ- ਡਾ. ਨਿਰਮਲ ਸਿੰਘ ਅਗਲੀ ਖ਼ਬਰ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ- ਵਰਸਾਲ ਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।