ਸ੍ਰੀ ਹਰਿਗੋਬਿੰਦਪੁਰ, 28 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਵਰਸਾਲਚੱਕ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਨੂੰ ਪੁਰਬ ਨੂੰ ਸਮਰਪਿਤ ਸਾਲਾਨਾ 9ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੁਤੱਲਕ ਪਿੰਡ ਵਰਸਾਲਚੱਕ ਦੇ ਸਰਪੰਚ ਹਰਜੀਤ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਅਤੇ ਪਿੰਡ ਦੇ ਵਿਦੇਸ਼ਾਂ ਵਿਚ ਵੱਸਦੇ ਐੱਨ.ਆਰ.ਆਈ. ਭਰਾਵਾਂ ਦੇ ਸਾਂਝੇ ਉਪਰਾਲੇ ਸਦਕਾ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ 2 ਰੋਜ਼ਾ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਦੋਵੇਂ ਦਿਨ ਧਾਰਮਿਕ ਸਟੇਜ ਸਜਾਈ ਗਈ, ਜਿਸ ਵਿਚ ਪੰਥ ਪ੍ਰੱਸਿਧ ਰਾਗੀ, ਢਾਡੀ, ਕੀਰਤੀਨੇ ਜਥਿਆਂ ਵਲੋਂ ਹਾਜ਼ਰੀ ਭਰੀ ਅਤੇ ਸਿੱਖ ਪੰਥ ਦੇ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ ਵਲੋਂ ਸਮਾਗਮ ਦੇ ਅਖ਼ੀਰਲੇ ਦਿਨ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਅਤੇ ਸੋਹਣੀ ਦਸਤਾਰ ਸਜਾਉਣ ਵਾਲੇ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਨੌਜਵਾਨਾਂ ਨੂੰ ਇਨਾਮ ਦਿੱਤੇ ਗਏ ਹਨ | ਇਸੇ ਤਰ੍ਹਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਪਾਨ ਕਰਵਾਇਆ ਗਿਆ | ਧਰਮ ਪ੍ਰਚਾਰ ਕਮੇਟੀ ਵਲੋਂ ਅੰਮਿ੍ਤ ਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ | ਇਸ ਮੌਕੇ ਸਰਪੰਚ ਹਰਜੀਤ ਸਿੰਘ ਨੇ ਸਮਾਪਤੀ ਮੌਕੇ ਪਿੰਡ ਵਿਚ 9ਵਾਂ ਧਾਰਮਿਕ ਸਮਾਗਮ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਅਤੇ ਹਾਜ਼ਰੀ ਭਰਨ ਵਾਲੀਆਂ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ |