19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ ਤੇ ਸਿਸੋਦੀਆ ਦਾ ਬਰੀ ਹੋਣਾ ਸੱਚਾਈ ਦੀ ਜਿੱਤ : ਕਾਹਲੋਂ, ਚੰਦੂਮਾਂਜਾ, ਭਾਗੋਵਾਲ

ਅਜੀਤ ਡੈਸਕ 01-03-2026
ਕਿਲ੍ਹਾ ਲਾਲ ਸਿੰਘ, 28 ਫਰਵਰੀ (ਬਲਬੀਰ ਸਿੰਘ)-ਭਾਜਪਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨਾਜਾਇਜ਼ ਤੇ ਝੂਠੇ ਕੇਸ ਵਿਚ ਫਸਾਇਆ ਸੀ, ਪਰ ਦੇਸ਼ ਦੀ ਨਿਆਂਪਾਲਿਕਾ ਨੇ ਆਪਣੇ ਫ਼ੈਸਲੇ ਵਿਚ ਦੋਵਾਂ ਨੇਤਾਵਾਂ ਨੂੰ ਬਰੀ ਕਰ ਦਿੱਤਾ ਹੈ, ਜਿਸ ਨਾਲ ਭਾਜਪਾ ਦੀ ਬਦਲਾਖੋਰੀ ਤੇ ਝੂਠ ਦੀ ਰਾਜਨੀਤੀ ਦਾ ਅੰਤ ਹੋ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਪੰਚ ਪਲਵਿੰਦਰ ਸਿੰਘ ਕਾਹਲੋਂ ਭਾਗੋਵਾਲ, ਬਲਾਕ ਪ੍ਰਧਾਨ ਸਰਪੰਚ ਕੈਪਟਨ ਸੁਰਜਨ ਸਿੰਘ ਚੰਦੂਮਾਂਜਾ ਤੇ ਸਰਪੰਚ ਗੁਰਪ੍ਰੀਤ ਸਿੰਘ ਭੇਜਾ ਕਾਹਲੋਂ ਨੇ ਕੀਤਾ | ਇਨ੍ਹਾਂ ਆਗੂਆਂ ਕਿਹਾ ਕਿ ਆਮ ਆਦਮੀ ਪਾਰਟੀ ਸਾਫ਼-ਸੁਥਰੀ, ਇਮਾਨਦਾਰ ਤੇ ਮਜ਼ਬੂਤ ਇਰਾਦੇ ਨਾਲ ਰਾਜਨੀਤੀ ਕਰਨ ਆਈ ਹੈ ਅਤੇ ਇਸ ਦੇ ਲੀਡਰਾਂ 'ਤੇ ਕੇਂਦਰ ਦੀ ਭਾਜਪਾ ਸਰਕਾਰ ਜਿੰਨਾ ਮਰਜ਼ੀ ਤਸ਼ੱਦਦ ਕਰ ਲਵੇ, ਪਰ ਇਨ੍ਹਾਂ ਦੇ ਇਰਾਦਿਆਂ ਨੂੰ ਨਹੀਂ ਬਦਲ ਸਕਦੀ, ਕਿਉਂਕਿ ਸਾਡੇ ਲੀਡਰਾਂ ਦੇ ਬਰੀ ਹੋਣ ਨਾਲ ਸੱਚਾਈ ਦੀ ਜਿੱਤ ਹੋਈ ਹੈ ਤੇ ਅਦਾਲਤਾਂ 'ਤੇ ਲੋਕਾਂ ਦਾ ਭਰੋਸਾ ਬਣਿਆ ਹੈ | ਇਨ੍ਹਾਂ ਆਗੂਆਂ ਖੁਸ਼ੀ ਜ਼ਾਹਿਰ ਕਰਦਿਆਂ ਲੱਡੂ ਵੰਡੇ ਤੇ ਸਾਰੇ ਵਰਕਰਾਂ ਮਿਲ ਕੇ ਖੁਸ਼ੀ ਮਨਾਈ ਅਤੇ ਕਿਹਾ ਕਿ ਉਹ ਆਪਣੇ-ਆਪਣੇ ਬਲਾਕਾਂ ਤੇ ਪਿੰਡਾਂ ਅੰਦਰ ਬਿਨਾਂ ਕਿਸੇ ਭੇਦ-ਭਾਵ ਤੋਂ ਪਿੰਡਾਂ ਦਾ ਵਿਕਾਸ ਕਰਵਾ ਰਹੇ ਹਨ |
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਬਠਿੰਡਾ ਪੰਜਾਬ ਤੋਂ ਪੈਰਾ ਮੈਡੀਕਲ 'ਚ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ- ਡਾ. ਨਿਰਮਲ ਸਿੰਘ ਅਗਲੀ ਖ਼ਬਰ ਪਿੰਡ ਵਰਸਾਲ ਚੱਕ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।