19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੰਗ ਦੇ ਮੇਲੇ 'ਤੇ ਪਿੰਡ ਭੇਟ ਪੱਤਣ ਵਿਖੇ ਮੁਫ਼ਤ ਮੈਡੀਕਲ ਕੈਂਪ 2 ਨੂੰ : ਡਾ. ਕੰਡੀਲਾ

ਅਜੀਤ ਡੈਸਕ 01-03-2026
ਹਰਚੋਵਾਲ, 28 ਫਰਵਰੀ (ਢਿੱਲੋਂ, ਭਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਅਸੋਸ਼ੀਏਸ਼ਨ ਸਰਕਲ ਹਰਚੋਵਾਲ ਦੀ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਡਾਕਟਰ ਗਰਨੇਕ ਸਿੰਘ ਹਰਚੋਵਾਲ ਅਤੇ ਡਾਕਟਰ ਸਤਨਾਮ ਸਿੰਘ ਕੰਡੀਲਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਹੋਈ | ਮੀਟਿੰਗ ਉਪਰੰਤ ਉਨ੍ਹਾਂ ਦੱਸਿਆ ਕਿ 2 ਮਾਰਚ ਨੂੰ ਪੈਦਲ ਸੰਗਤਾਂ ਜੋ ਸੰਗ ਦੇ ਰੂਪ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੰਡਿਆਲਾ ਸੈਣੀਆਂ ਤੋਂ ਚੱਲ ਕੇ ਪਿੰਡ ਭੇਟ ਪੱਤਣ ਵਿਖੇ ਪਹੁੰਚਦੀਆਂ ਹਨ | ਸੰਗਤਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਤੇ ਹੋਰ ਮੈਡੀਕਲ ਸਹੂਲਤਾਂ ਦਿੱਤੀਆਂ ਜਾਣਗੀਆਂ | ਕੈਂਪ ਵਿਚ ਸੇਵਾ ਨਿਭਾਉਣ ਲਈ ਸਮੂਹ ਡਾਕਟਰਾਂ ਨੂੰ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਡਾ. ਦਿਲਬਾਗ ਸਿੰਘ ਪਨੂੰ, ਰਛਪਾਲ ਸਿੰਘ ਵਰਿਆਂ ਆਦਿ ਡਾਕਟਰ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ 185 ਇਨਾਮ ਕੀਤੇ ਹਾਸਿਲ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਬਠਿੰਡਾ ਪੰਜਾਬ ਤੋਂ ਪੈਰਾ ਮੈਡੀਕਲ 'ਚ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ- ਡਾ. ਨਿਰਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।