19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡੀ.ਡੀ.ਆਈ. ਸਕੂਲ ਪਿੰਡੀ ਦੇ ਵੈਨ ਡਰਾਇਵਰਾਂ ਵਲੋਂ ਨਸ਼ਿਆਂ ਖਿਲਾਫ਼ ਰੈਲੀ ਕੱਢੀ

ਨਸ਼ਿਆਂ ਵਿਰੁੱਧ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਮਹਿਮਾਨ ਤੇ ਪ੍ਰਬੰਧਕ | ਤਸਵੀਰ : ਐਮ.ਐਸ. ਫੁੱਲ <br/> 01-03-2026
ਫ਼ਤਹਿਗੜ੍ਹ ਚੂੜੀਆਂ, 28 ਫਰਵਰੀ (ਐੱਮ.ਐੱਸ. ਫੁੱਲ)-ਪਿੰਡ ਪਿੰਡੀ ਦੇ ਡੀ.ਡੀ.ਆਈ. ਸਕੂਲ ਫ਼ਤਹਿਗੜ੍ਹ ਚੂੜੀਆਂ ਦੇ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਅਤੇ ਪਿ੍ੰਸੀਪਲ ਸਵਲੀਨ ਭਾਟੀਆ ਦੀ ਰਹਿਨੁਮਾਈ ਹੇਠ ਸਕੂਲ ਦੇ ਵੈਨ ਡਰਾਇਵਰਾਂ ਵਲੋਂ ਆਪਣੀਆਂ ਸਕੂਲ ਵੈਨਾਂ ਰਾਹੀਂ ਨਸ਼ੇ 'ਤੇ ਇਕ ਰੈਲੀ ਕੱਢੀ ਗਈ | ਇਸ ਰੈਲੀ ਨੂੰ ਫ਼ਤਹਿਗੜ੍ਹ ਚੂੜੀਆਂ ਦੇ ਐੱਸ.ਡੀ.ਐੱਮ. ਡਾਕਟਰ ਨਵਜੋਤ ਸ਼ਰਮਾ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਨਸ਼ਾ ਮੁਕਤ ਦੇ ਪ੍ਰਧਾਨ ਡਾਕਟਰ ਅਰਸ਼ਦੀਪ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਰੈਲੀ ਸਕੂਲ ਤੋਂ ਚਾਲੂ ਹੋ ਕੇ ਡੇਰਾ ਬਾਬਾ ਨਾਨਕ ਰੋਡ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਫਿਰ ਵਾਪਸ ਸਕੂਲ ਪਹੁੰਚੀ | ਇਸ ਮੌਕੇ ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਅਤੇ ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਡੀ.ਡੀ.ਆਈ. ਸਕੂਲ ਵਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਵਧੀਆ ਤੇ ਸ਼ਾਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਗੁਰਦਾਸਪੁਰ ਦਾ ਪਹਿਲਾ ਸਕੂਲ ਹੈ, ਜਿਸ ਨੇ ਇਹ ਨਸ਼ਾ ਮੁਕਤ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਅਸਰਾਂ ਤੋਂ ਜਾਣੂ ਕਰਵਾਇਆ ਹੈ |
ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਅਤੇ ਪਿ੍ੰਸੀਪਲ ਸਵਲੀਨ ਭਾਟੀਆ ਨੈ ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਵੈਨ ਡਰਾਇਵਰਾਂ ਨੇ ਇਹ ਰੈਲੀ ਕੱਢ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਆਪਣੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇੰਦਰਜੀਤ ਸਿੰਘ ਭਾਟੀਆ ਅਤੇ ਪਿ੍ੰਸੀਪਲ ਸਵਲੀਨ ਭਾਟੀਆ ਵਲੋਂ ਡਾਕਟਰ ਨਵਜੋਤ ਸ਼ਰਮਾ ਅਤੇ ਡਾਕਟਰ ਅਰਸ਼ੀਦਪ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਲੀਵਾਲ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ, ਚੌਂਕੀ ਇੰਚਾਰਜ ਚਰਨਜੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਦੇ ਬਾਨੀ ਉਪਕਾਰ ਕ੍ਰਿਸ਼ਨ ਸ਼ਰਮਾ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਫੈਡਰੇਸ਼ਨ ਦੇ ਨਵੇਂ ਚੁਣੇ ਗਏ ਸੂਬਾ ਆਰਗੇਨਾਈਜ਼ਰ ਬਛੌੜੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।