19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨਾਲ ਭਾਜਪਾ ਦਾ ਅਸਲੀ ਚਿਹਰਾ ਨੰਗਾ ਹੋਇਆ : ਗੋਲਡੀ

ਅਜੀਤ ਡੈਸਕ 01-03-2026
ਘੁਮਾਣ, 28 ਫਰਵਰੀ (ਬੰਮਰਾਹ)- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਸਿੱਖਿਆ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਦੇ ਬਰੀ ਹੋਣ ਨਾਲ ਭਾਜਪਾ ਦੀ ਗੰਦੀ ਰਾਜਨੀਤੀ ਦਾ ਚਿਹਰਾ ਨੰਗਾ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਭਰਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਗੋਲਡੀ ਨੇ ਕੀਤਾ | ਉਨ੍ਹਾਂ ਕਿਹਾ ਕਿ ਰਾਊਜ਼ ਐਵੇਨਿਊ ਅਦਾਲਤ ਵਲੋਂ ਦਿੱਲੀ ਆਬਕਾਰੀ ਨੀਤੀ 2021-22 ਨਾਲ ਜੁੜੇ ਕਥਿਤ ਘੁਟਾਲੇ 'ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਸਮੇਤ ਕੁੱਲ 23 ਮੁਲਜ਼ਮਾਂ ਨੂੰ ਬਰੀ ਕਰਨ 'ਤੇ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਵੱਡੀ ਖੁਸ਼ੀ ਦੀ ਲਹਿਰ ਹੈ, ਉੱਥੇ ਭਾਰਤੀ ਜਨਤਾ ਪਾਰਟੀ ਵਲੋਂ ਬਦਲਾਖੋਰੀ ਦੀ ਰਾਜਨੀਤੀ ਜੱਗ ਜਾਹਿਰ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੀਆਂ ਜਾਂਚ ਏਜੰਸੀਆਂ ਨੂੰ ਆਪਣਾ ਹੱਥ ਠੋਕਾ ਬਣਾ ਕੇ ਵਰਤਿਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਦੇਸ਼ ਵਿਚ ਕਮਜ਼ੋਰ ਕਰਨ ਲਈ ਝੂਠੀਆਂ ਸਾਜਿਸ਼ਾਂ ਘੜ ਕੇ ਬਦਨਾਮ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ 'ਰਾਸ਼ਟਰੀ ਸਾਇੰਸ ਦਿਵਸ' ਅਗਲੀ ਖ਼ਬਰ ਮੋਗਾ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਤੇ ਲੋਕਾਂ ਅੰਦਰ ਭਾਰੀ ਉਤਸ਼ਾਹ- ਐਡਵੋਕੇਟ ਰਾਜੂ ਪੰਡਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।