19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ 'ਰਾਸ਼ਟਰੀ ਸਾਇੰਸ ਦਿਵਸ'

ਅਜੀਤ ਡੈਸਕ 01-03-2026
ਘੁਮਾਣ, 28 ਫਰਵਰੀ (ਬੰਮਰਾਹ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਸੰਚਾਲਿਤ ਸੰਸਥਾ ਬਾਬਾ ਨਾਮਦੇਵ ਜੀ ਯੂਨੀਵਰਸਿਟੀ ਕਾਲਜ ਕਿਸ਼ਨਕੋਟ (ਘੁਮਾਣ ) ਵਿਖੇ ਪਿ੍ੰਸੀਪਲ ਡਾਕਟਰ ਵੀ.ਕੇ. ਸਿੰਘ ਦੀ ਰਹਿਨੁਮਾਈ ਹੇਠ ਅਤੇ ਸਾਇੰਸ ਵਿਭਾਗ ਦੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾਕਟਰ ਵੀ.ਕੇ. ਸਿੰਘ ਨੇ ਸਾਇੰਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆ ਦੱਸਿਆ ਕਿ ਸਾਇੰਸ ਦੀ ਖੋਜ ਨਾਲ ਕਿਵੇਂ ਬਦਲਾਵ ਆਇਆ ਤੇ ਖੂਬਸੂਰਤ ਦੁਨੀਆਂ ਬਣੀ | ਇਸ ਉਪਰੰਤ ਵਿਗਿਆਨਿਕ ਵਰਕਿੰਗ ਮਾਡਲ ਬਣਾਉਣ, ਨਾਨ ਵਰਕਿੰਗ ਮਾਡਲ ਬਣਾਉਣ, ਪੋਸਟਰ ਬਣਾਉਣ, ਪੇਪਰ ਪੜਨ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਜੱਜ ਦੀ ਭੂਮਿਕਾ ਪ੍ਰੋਫੈਸਰ ਲਖਵਿੰਦਰ ਕੌਰ, ਪ੍ਰੋਫੈਸਰ ਰਵਨੀਤ ਕੌਰ, ਪ੍ਰੋਫੈਸਰ ਦਲਜੀਤ ਕੌਰ, ਪ੍ਰੋਫੈਸਰ ਗੁਰਪ੍ਰੀਤ ਕੌਰ, ਪ੍ਰੋਫੈਸਰ ਅਮਰਪ੍ਰੀਤ ਸਿੰਘ, ਪ੍ਰੋਫੈਸਰ ਰੋਹਨ ਬਜਾਜ ਨੇ ਨਿਭਾਈ | ਪੇਪਰ ਪੜਨ ਦੇ ਮੁਕਾਬਲੇ ਵਿਚ ਗੁਰਮੰਨਤ ਪ੍ਰੀਤ ਕੌਰ ਨੇ ਪਹਿਲਾ, ਸੁਨੇਹਾ ਤੇ ਮਨਪ੍ਰੀਤ ਕੌਰ ਨੇ ਦੂਜਾ, ਅਰਸ਼ਪ੍ਰੀਤ ਸਿੰਘ ਨੇ ਤੀਜਾ, ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਹੁਸਨਪ੍ਰੀਤ ਕੌਰ ਪਹਿਲੇ, ਹਰਜੋਤ ਕੌਰ ਤੇ ਪ੍ਰਭਜੋਤ ਕੌਰ ਦੂਜੇ, ਜਸਪਾਲ ਸਿੰਘ ਤੇ ਜਸਮੀਨ ਬੇਗਮ ਤੀਜੇ, ਰੰਗੋਲੀ ਮੁਕਾਬਲੇ ਵਿਚ ਰਵਿੰਦਰਪਾਲ ਕੌਰ ਪਹਿਲੇ, ਮੁਸਕਾਨਦੀਪ ਕੌਰ ਦੂਜੇ ਤੇ ਸੁਨੇਹਾ ਤੀਜੇ, ਵਰਕਿੰਗ ਮਾਡਲ ਬਣਾਉਣ ਵਿਚ ਸੰਦੀਪ ਸਿੰਘ ਤੇ ਅਰਸ਼ਪ੍ਰੀਤ ਸਿੰਘ, ਮਹਿਕਪ੍ਰੀਤ ਕੌਰ ਤੇ ਸੁਖਮਨਪ੍ਰੀਤ ਕੌਰ ਨੇ ਪਹਿਲਾ, ਅਰਸ਼ਦੀਪ ਸਿੰਘ, ਵਿਕਰਮਜੀਤ ਸਿੰਘ ਨੇ ਦੂਜਾ, ਜਸਕਰਨਦੀਪ ਸਿੰਘ ਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ, ਨਾਨ ਵਰਕਿੰਗ ਮਾਡਲ ਬਣਾਉਣ ਮੁਕਾਬਲੇ ਵਿਚ ਅਮਨਦੀਪ ਕੌਰ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਡਾਕਟਰ ਵੀ.ਕੇ. ਸਿੰਘ ਤੇ ਸਮੂਹ ਸਾਇੰਸ ਅਧਿਆਪਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਅਖ਼ੀਰ 'ਚ ਸਾਇੰਸ ਵਿਭਾਗ ਦੇ ਮੁਖੀ ਪ੍ਰੋਫੈਸਰ ਲਖਵਿੰਦਰ ਕੌਰ ਦੁਆਰਾ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਰਹੇ |
ਪਿਛਲੀ ਖ਼ਬਰ ਸ੍ਰੀ ਐੱਮ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਸ਼ਤਰੰਜ ਮੁਕਾਬਲਿਆਂ ਦੇ ਜੇਤੂ ਬੱਚੇ ਸਨਮਾਨਿਤ ਅਗਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨਾਲ ਭਾਜਪਾ ਦਾ ਅਸਲੀ ਚਿਹਰਾ ਨੰਗਾ ਹੋਇਆ : ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।