19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ੍ਰੀ ਐੱਮ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਸ਼ਤਰੰਜ ਮੁਕਾਬਲਿਆਂ ਦੇ ਜੇਤੂ ਬੱਚੇ ਸਨਮਾਨਿਤ

ਅਜੀਤ ਡੈਸਕ 01-03-2026
ਕਲਾਨੌਰ, 28 ਫਰਵਰੀ (ਪੁਰੇਵਾਲ)-ਸਥਾਨਕ ਸ੍ਰੀ ਐੱਲ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਪਿ੍ੰਸੀਪਲ ਸੱਤਿਆ ਸਿੰਘ ਠਾਕੁਰ, ਉਪ ਪਿ੍ੰਸੀਪਲ ਸ੍ਰੀਮਤੀ ਨੰਦਿਤਾ, ਸਕੂਲ ਪ੍ਰਬੰਧਕ ਸ੍ਰੀ. ਰਾਮ ਸਿੰਘ ਠਾਕੁਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਨਿਰਮਲ ਪ੍ਰਧਾਨ ਤੇ ਸਲਾਹਕਾਰ ਸ੍ਰੀਮਤੀ ਅੰਮਿ੍ਤਾ ਠਾਕੁਰ ਦੀਆਂ ਹਦਾਇਤਾਂ 'ਤੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਦੇ ਸਹਿਯੋਗ ਨਾਲ ਸਤਰੰਜ਼ ਮੁਕਾਬਲੇ ਕਰਵਾਏ ਗਏ, ਜਿਸ 'ਚ ਦੂਸਰੀ ਜਮਾਤ ਤੋਂ ਲੈ ਕੇ ਦੱਸਵੀਂ ਜਮਾਤ ਦੇ ਬੱਚਿਆਂ ਵਲੋਂ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਅਧਿਆਪਕ ਸ੍ਰੀਮਤੀ ਕੰਵਲਜੀਤ ਕੌਰ, ਰਮਨਦੀਪ ਅਤੇ ਪੁਨੀਤ ਕੌਰ ਵਲੋਂ ਬਤੌਰ ਜੱਜ ਭੂਮਿਕਾ ਨਿਭਾਈ ਗਈ | ਸਕੂਲ ਪਿ੍ੰਸੀਪਲ ਸ੍ਰੀ ਸੱਤਿਆ ਸਿੰਘ ਠਾਕੁਰ ਨੇ ਦੱਸਿਆ ਕਿ ਲੜਕੀਆਂ ਦੇ ਮੁਕਾਬਲਿਆਂ 'ਚੋਂ ਨੌਵੀਂ ਜਮਾਤ ਦੇ ਦਿਲਜੋਤ ਸਿੰਘ ਅਤੇ ਏਸ਼ਬੀਰ ਸਿੰਘ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ | ਲੜਕੀਆਂ ਦੇ ਮੁਕਾਬਲੇ 'ਚੋਂ ਹਰਲੀਨ ਢੀਂਗਰਾ ਨੇ ਪਹਿਲਾ ਤੇ ਚੌਥੀ ਜਮਾਤ ਦੀ ਸਿਮਰਨਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸ੍ਰੀਮਤੀ ਵੰਦਨਾ ਕੁਮਾਰੀ, ਰਣਜੀਤ ਕੌਰ, ਪੁਨੀਤ ਕੌਰ, ਸ਼ਾਲੂ ਸ਼ਰਮਾ, ਪੂਨਮ ਸ਼ਰਮਾ, ਵੰਦਨਾ, ਨਿਕਿਤਾ, ਰਿਸ਼ਿਕਾ, ਬੱਬਲੀ, ਨਿਸ਼ਾ, ਕਾਜਲ, ਪੱਲਵੀ, ਸਨੇਹਾ ਠਾਕੁਰ, ਸੇਜਲ ਆਦਿ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ |
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਅਗਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ 'ਰਾਸ਼ਟਰੀ ਸਾਇੰਸ ਦਿਵਸ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।