ਡੇਰਾ ਬਾਬਾ ਨਾਨਕ, 28 ਫਰਵਰੀ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਐੱਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਬਟਾਲਾ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਬੀ.ਡੀ.ਪੀ.ਓ. ਡੇਰਾ ਬਾਬਾ ਨਾਨਕ ਮੈਡਮ ਅਮਨਦੀਪ ਕੌਰ ਨੂੰ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਗਈ ਸੀ, ਜਿਸ ਦੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਵਲੋਂ ਬੀ.ਡੀ.ਪੀ.ਓ. ਅਮਨਦੀਪ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਬੀ.ਡੀ.ਪੀ.ਓ. ਡੇਰਾ ਬਾਬਾ ਨਾਨਕ ਦੀ ਕੁਰਸੀ ਖਾਲੀ ਚੱਲ ਰਹੀ ਸੀ, ਜਿਸ ਦਾ ਅੱਜ ਕਲਾਨੌਰ ਦੇ ਬੀ.ਡੀ.ਪੀ.ਓ. ਸ: ਸੁਰਜੀਤ ਸਿੰਘ ਬਰਾੜ ਨੇ ਬੀ.ਡੀ.ਪੀ.ਓ. ਡੇਰਾ ਬਾਬਾ ਨਾਨਕ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਬੀ.ਡੀ.ਪੀ.ਓ. ਸੁਰਜੀਤ ਸਿੰਘ ਬਰਾੜ ਦਾ ਚਾਰਜ ਸੰਭਾਲਣ ਮੌਕੇ ਬਲਾਕ ਡੇਰਾ ਬਾਬਾ ਨਾਨਕ ਦੇ ਸਮੂਹ ਪੰਚਾਇਤ ਸਕੱਤਰਾਂ ਅਤੇ ਦਫ਼ਤਰੀ ਅਮਲੇ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਮੀ ਕਪੂਰ, ਪੰਚਾਇਤ ਸਕੱਤਰ ਜਸਪਾਲ ਸਿੰਘ ਬਾਠ, ਨਰਿੰਦਰ ਸਿੰਘ, ਬਿਕਰਮਜੀਤ ਸਿੰਘ, ਜਗਤਾਰ ਸਿੰਘ, ਅਮਿਤ ਰਾਮਪਾਲ, ਜਸਵਿੰਦਰ ਸਿੰਘ, ਸਾਹਿਬ ਗਿੱਲ, ਹਰਿੰਦਰ ਸਿੰਘ, ਰੋਸ਼ਨ ਲਾਲ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਮਲੂਕ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ ਤੇ ਲੱਕੀ ਸ਼ਰਮਾ ਡੇਰਾ ਬਾਬਾ ਨਾਨਕ ਆਦਿ ਹਾਜ਼ਰ ਸਨ |