19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਾਬਕਾ ਵਿਧਾਇਕ ਲੋਧੀਨੰਗਲ ਨੇ 13 ਦੀ ਰੈਲੀ ਸੰਬੰਧੀ ਕੀਤੀ ਇਕੱਤਰਤਾ

ਅਜੀਤ ਡੈਸਕ 01-03-2026
ਫਤਹਿਗੜ੍ਹ ਚੂੜੀਆਂ, 28 ਫਰਵਰੀ (ਅਵਤਾਰ ਸਿੰਘ ਰੰਧਾਵਾ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 13 ਮਾਰਚ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਲੋਧੀਨੰਗਲ ਦੇ ਖੇਡ ਸਟੇਡੀਅਮ ਵਿਖੇ ਹੋ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਵਿਸ਼ੇਸ਼ ਇਕੱਤਰਤਾ ਕੀਤੀ | ਇਸ ਮੌਕੇ ਲਖਬੀਰ ਸਿੰਘ ਲੋਧੀਨੰਗਲ ਨੇ ਸੀਨੀਅਰ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਰੈਲੀ ਸਬੰਧੀ ਤਿਆਰੀਆਂ ਲਈ ਜ਼ਿੰਮੇਵਾਰੀਆਂ ਤੇ ਹੋਰ ਕਈ ਤਰ੍ਹਾਂ ਕਾਰਜਾਂ ਸੰਬੰਧੀ ਵਿਚਾਰ ਸਾਂਝੇ ਕੀਤੇ | ਉਨ੍ਹਾਂ ਫਤਹਿਗੜ੍ਹ ਚੂੜੀਆਂ ਸ਼ਹਿਰ ਅਤੇ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਹੁੰਚਣ 'ਤੇ ਆਪਣੀ ਵੱਡੀ ਹਾਜ਼ਰੀ ਯਕੀਨੀ ਬਣਾਉਣ, ਕਿਉਂਕਿ ਇਸ ਰੈਲੀ ਨਾਲ 2027 ਮਿਸ਼ਨ ਦੀ ਆਰੰਭਤਾ ਦਾ ਮੁੱਢ ਬੱਝੇਗਾ | ਇਸ ਮੌਕੇ ਕੰਵਰ ਸੰਦੀਪ ਸਿੰਘ ਲੋਧੀਨੰਗਲ, ਮਨਪ੍ਰੀਤ ਸਿੰਘ ਮੰਨਾ ਗੁੱਜਰਪੁਰਾ, ਹਰਵਿੰਦਰ ਸਿੰਘ ਰੋਜ਼ ਸਟੂਡੀਓ, ਸੋਨੂੰ ਚੌਹਾਨ, ਸੁਰਿੰਦਰ ਕੁਮਾਰ ਛਿੰਦੀ, ਗੁਰਵਿੰਦਰ ਸਿੰਘ ਬਾਜਵਾ, ਜਸਵੰਤ ਸਿੰਘ, ਸੁਖਦੇਵ ਸਿੰਘ ਕਾਹਲੋਂ, ਮੱਖਣ ਸਿੰਘ, ਮੋਨੂੰ ਮਸੀਹ, ਸੁੱਚਾ ਸਿੰਘ ਰੰਧਾਵਾ, ਸੋਨੂ ਭਿੰਡਰ, ਭੁਪਿੰਦਰ ਸਿੰਘ ਰੰਧਾਵਾ, ਬੱਲੂ ਸੂਰੀ, ਮਿੰਕੂ ਭਾਟੀਆ, ਗੁਰਜਿੰਦਰ ਸਿੰਘ, ਤਰਸੇਮ ਸਿੰਘ, ਰਾਣਾ ਭਿੰਡਰ, ਮਨੀ, ਸੋਨੂੰ ਚੌਹਾਨ, ਵਿਨੋਦ ਭਾਟੀਆ, ਕਵਲ ਸੰਧੂ, ਨਵੀ ਸੰਧੂ, ਲੱਕੀ ਰਮਦਾਸੀਆ, ਅਜੀਤ ਸਿੰਘ, ਰਾਜਾ ਭੁੱਲਰ ਆਦਿ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਅੰਤਰ ਕਾਲਜ ਮੁਕਾਬਲਿਆਂ 'ਚ ਡੀ.ਏ.ਵੀ. ਕਾਲਜ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਵਲੋਂ 1857 ਦੇ 282 ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।