18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਯਨਾ ਪੱਥ ਫਾਊਾਡੇਸ਼ਨ ਵਲੋਂ ਬੀਤੇ ਦਿਨ ਵਾਪਰੇ ਪੁਲਿਸ ਮੁਕਾਬਲੇ ਨੂੰ ਸ਼ੱਕੀ ਕਰਾਰ ਦਿੱਤਾ

ਅਜੀਤ ਡੈਸਕ 01-03-2026
ਭੈਣੀ ਮੀਆਂ ਖਾਂ, 28 ਫਰਵਰੀ (ਜਸਬੀਰ ਸਿੰਘ ਬਾਜਵਾ)-ਆਦੀਆਂ ਪਿੰਡ 'ਚ ਵਾਪਰੀ ਹਾਲੀਆ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ | ਇਹ ਬਿਆਨ ਸਯੈਨਾ ਪੱਥ ਫਾਉਂਡੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਰਿਹਾਨ ਵਲੋਂ ਸਾਂਝਾ ਕਰਦਿਆਂ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਕਿਹਾ ਕਿ ਆਦੀਆਂ ਹੱਤਿਆਕਾਂਡ ਤੋਂ ਬਾਅਦ ਪੁਲਿਸ ਵਲੋਂ ਵੱਡੇ ਪੱਧਰ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਇਸ ਤੋਂ ਬਾਅਦ ਇਕ ਕਥਿਤ ਪੁਲਿਸ ਮੁਕਾਬਲੇ ਦੀ ਘਟਨਾ ਸਾਹਮਣੇ ਆਈ, ਜਿਸ ਵਿਚ ਇਕ ਨੌਜਵਾਨਾਂ ਦੀ ਮੌਤ ਹੋਈ | ਪੁਲਿਸ ਦੇ ਬਿਆਨ ਅਨੁਸਾਰ ਮੁਕਾਬਲੇ ਦੌਰਾਨ ਸ਼ੱਕੀ ਵਿਅਕਤੀਆਂ ਨੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿਚ ਕਾਰਵਾਈ ਕਰਦਿਆਂ ਅਜਿਹਾ ਵਾਪਰਿਆ ਹੈ, ਪਰ ਮਿ੍ਤਕ ਦੇ ਪਰਿਵਾਰ ਅਤੇ ਸਥਾਨਕ ਲੋਕਾਂ ਦੇ ਬਿਆਨਾਂ ਅਨੁਸਾਰ ਸੰਬੰਧਤ ਨੌਜਵਾਨਾਂ ਨੂੰ ਪਹਿਲਾਂ ਹੀ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਬਾਅਦ ਵਿਚ ਪੁਲਿਸ ਮੁਕਾਬਲੇ ਦੀ ਝੂਠੀ ਕਹਾਣੀ ਘੜੀ ਗਈ | ਘਟਨਾ ਸਥਾਨ ਤੋਂ ਮਿਲ ਰਹੇ ਤੱਥਾਂ, ਪੋਸਟਮਾਰਟਮ ਰਿਪੋਰਟਾਂ ਅਤੇ ਗਵਾਹਾਂ ਦੇ ਬਿਆਨਾਂ ਵਿਚ ਆ ਰਹੇ ਵਿਰੋਧਾਭਾਸ ਇਸ ਮਾਮਲੇ ਨੂੰ ਸ਼ੱਕੀ ਬਣਾਉਂਦੇ ਹਨ | ਜਗਜੀਤ ਸਿੰਘ ਰਿਹਾਨ ਨੇ ਕਿਹਾ ਕਿ 2 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਇਕ ਘਿਨਾਉਣਾ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਕੜੀ ਸਜ਼ਾ ਮਿਲਣੀ ਚਾਹੀਦੀ ਹੈ, ਪਰ ਕਾਨੂੰਨ ਤੋਂ ਉੱਪਰ ਕੋਈ ਨਹੀਂ | ਜੇਕਰ ਮੁਕਾਬਲੇ ਦੇ ਨਾਂਅ 'ਤੇ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੋਈ ਹੈ ਤਾਂ ਇਹ ਲੋਕਤੰਤਰ ਅਤੇ ਨਿਆਂ ਪ੍ਰਣਾਲੀ ਲਈ ਗੰਭੀਰ ਚੁਣੌਤੀ ਹੈ | ਸਯਨਾ ਪੱਥ ਫਾਉਂਡੇਸ਼ਨ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਤਲਵੰਡੀ ਵਿਰਕ ਵਿਖੇ ਹੋਲੇ ਮਹੱਲੇ ਸੰਬੰਧੀ ਸਜਾਇਆ ਜਾਵੇਗਾ ਨਗਰ ਕੀਰਤਨ ਅਗਲੀ ਖ਼ਬਰ ਹੋਲੇ ਮਹੱਲੇ 'ਤੇ ਸੰਗਤਾਂ ਸ਼ਾਂਤਮਈ ਢੰਗ ਨਾਲ ਦਰਸ਼ਨ ਕਰਨ ਜਾਣ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।