18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ, ਸਿਸੋਦੀਆ ਤੇ ਹੋਰ ਸਾਥੀਆਂ ਦੇ ਬਰੀ ਹੋਣ 'ਤੇ ਪਾਰਟੀ 'ਚ ਖੁਸ਼ੀ ਦੀ ਲਹਿਰ-ਬਹਿਲ

ਅਜੀਤ ਡੈਸਕ 01-03-2026
ਗੁਰਦਾਸਪੁਰ, 28 ਫਰਵਰੀ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਸੀ. ਬੀ. ਆਈ. ਅਦਾਲਤ ਵਲੋਂ ਬਰੀ ਕਰ ਦੇਣ ਨਾਲ ਪਾਰਟੀ ਦੇ ਮੰਤਰੀ, ਵਿਧਾਇਕਾਂ ਤੇ ਹੋਰ ਆਗੂਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਹਲਕਾ ਇੰਚਾਰਜ ਰਮਨ ਬਹਿਲ ਨੇ ਆਪਣੇ ਪਾਰਟੀ ਵਰਕਰਾਂ ਨਾਲ ਖੁਸ਼ੀ ਮਨਾਈ ਅਤੇ ਇਕ ਦੂਜੇ ਨੂੰ ਵਧਾਈ ਦਿੱਤੀ | ਸ੍ਰੀ ਬਹਿਲ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਤੇ ਇਸ ਨੂੰ ਸੱਚਾਈ ਦੀ ਜਿੱਤ ਦੱਸਿਆ | ਇਸ ਮੌਕੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਿਤੇਸ਼ ਮਹਾਜਨ, ਹਰਦੀਪ ਸਿੰਘ, ਸਰਬਜੀਤ ਸਿੰਘ, ਸੁਰਜੀਤ ਸਿੰਘ ਹੇਮਰਾਜਪੁਰ, ਰਣਜੀਤ ਸਿੰਘ ਬੱਬਰੀ, ਲਖਵਿੰਦਰ ਸਿੰਘ ਬੱਬਰੀ ਨੰਗਲ, ਰਾਕੇਸ਼ ਸ਼ਰਮਾ ਬਲਾਕ ਸੰਮਤੀ ਮੈਂਬਰ, ਵਜ਼ੀਰ ਸਿੰਘ ਬਲਾਕ ਸੰਮਤੀ ਮੈਂਬਰ, ਅਸ਼ੋਕ ਮਹਾਜਨ, ਰਵੀ ਮਹਾਜਨ, ਬਲਜੀਤ ਸਿੰਘ ਬੋਪਾਰਾਏ, ਰਘੁਵੀਰ ਸਿੰਘ, ਉਂਕਾਰ ਸਿੰਘ, ਰਣਜੋਧ ਸਿੰਘ, ਰੋਬਿਨ ਸਿੰਘ ਤੋਂ ਇਲਾਵਾ ਹੋਰ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਐੱਚ. ਆਰ. ਏ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਕਿੰਨਰ ਸਮਾਜ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਆਇਆ ਅੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।