18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐੱਚ. ਆਰ. ਏ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 01-03-2026
ਗੁਰਦਾਸਪੁਰ, 28 ਫ਼ਰਵਰੀ (ਚੱਕਰਾਜਾ)-ਐਚ. ਆਰ. ਏ. ਇੰਟਰਨੈਸ਼ਨਲ ਸਕੂਲ ਵਿਖੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਪ੍ਰੋਗਰਾਮ 'ਚ ਰਮਨ ਬਹਿਲ (ਸਾਬਕਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਚੇਅਰਮੈਨ ਹੀਰਾ ਮਨੀ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫ਼ਰ, ਬਲਦੇਵ ਠਾਕੁਰ, ਮੈਨੇਜਮੈਂਟ ਮੈਂਬਰ ਵਿਪਨ ਗੁਪਤਾ, ਪੰਡਤ ਵਿਜੈ, ਪ੍ਰੇਮ ਖੋਸਲਾ, ਇੰਦਰ ਦੱਤ ਤੇ ਮੈਡਮ ਨਵਦੀਪ ਕੌਰ ਨੇ ਵੀ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਆਏ ਮਹਿਮਾਨਾਂ ਵਲੋਂ ਜਯੋਤੀ ਜਗਾ ਕੇ ਕੀਤੀ ਗਈ | ਇਸ ਤੋਂ ਬਾਅਦ ਸੈਸ਼ਨ 2023-2024 ਤੇ 2024-2025 'ਚੋਂ ਨਰਸਰੀ ਤੋਂ ਲੈ ਕੇ 11ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਕਲਾਸਾਂ 'ਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਸੀ | ਇਸ ਮੌਕੇ ਮੁੱਖ ਮਹਿਮਾਨ ਰਮਨ ਬਹਿਲ ਨੇ ਐੱਚ. ਆਰ. ਸਕੂਲ ਦੇ ਸਿਸਟਮ ਅਤੇ ਮੈਨੇਜਮੈਂਟ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਦੇ ਚੇਅਰਮੈਨ ਹੀਰਾ ਮਨੀ ਅਗਰਵਾਲ ਤੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ | ਮੰਚ ਦਾ ਸੰਚਾਲਨ ਮੈਡਮ ਜੋਤੀ ਸੁਬਰੀਆ ਤੇ ਮੈਡਮ ਰਮਨਜੀਤ ਕੌਰ ਨੇ ਕੀਤਾ | ਪ੍ਰੋਗਰਾਮ 'ਚ ਸਕੂਲ ਦੇ ਵਿਦਿਆਰਥੀ, ਉਨ੍ਹਾਂ ਦੇ ਮਾਤਾ-ਪਿਤਾ ਤੇ ਅਧਿਆਪਕ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ. ਐਮ. ਐਸ. ਐਮ. ਗਰੁੱਪ ਪੁਰਾਣਾ ਸ਼ਾਲਾ ਦੇ ਨਰਸਿੰਗ ਤੇ ਐਜੂਕੇਸ਼ਨ ਵਿਭਾਗ ਨੇ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਕੇਜਰੀਵਾਲ, ਸਿਸੋਦੀਆ ਤੇ ਹੋਰ ਸਾਥੀਆਂ ਦੇ ਬਰੀ ਹੋਣ 'ਤੇ ਪਾਰਟੀ 'ਚ ਖੁਸ਼ੀ ਦੀ ਲਹਿਰ-ਬਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।