18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬੀ. ਐਮ. ਐਸ. ਐਮ. ਗਰੁੱਪ ਪੁਰਾਣਾ ਸ਼ਾਲਾ ਦੇ ਨਰਸਿੰਗ ਤੇ ਐਜੂਕੇਸ਼ਨ ਵਿਭਾਗ ਨੇ ਖੇਡ ਦਿਵਸ ਮਨਾਇਆ

ਅਜੀਤ ਡੈਸਕ 01-03-2026
ਗੁਰਦਾਸਪੁਰ, 28 ਫਰਵਰੀ (ਅਸ਼ੋਕ ਸ਼ਰਮਾ)-ਬੀ. ਐਮ. ਐਸ. ਐਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਨਰਸਿੰਗ ਤੇ ਐਜੂਕੇਸ਼ਨ ਵਿਭਾਗ ਵਲੋਂ ਸਾਲਾਨਾ ਖੇਡ ਦਿਵਸ ਮਨਾਇਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਤੇ ਐਮ. ਡੀ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਖੇਡਾਂ ਦਾ ਆਗਾਜ਼ ਮੁੱਖ ਮਹਿਮਾਨਾਂ ਵਲੋਂ ਰਿਬਨ ਕੱਟ ਕੇ ਕੀਤਾ | ਇਸ ਮੌਕੇ ਬੀ. ਐਸ. ਸੀ. ਨਰਸਿੰਗ, ਜੀ. ਐਨ. ਐਮ., ਏ. ਐਨ. ਐਮ. ਤੇ ਬੀ. ਏ., ਬੀ. ਸੀ. ਏ., ਬੀ. ਐੱਡ, ਈ. ਟੀ. ਟੀ. ਦੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ 100 ਮੀਟਰ, 400 ਮੀਟਰ, ਰਿਲੇਅ ਦੌੜ, ਲਾਂਗ ਜੰਪ, ਡਿਸਕਸ ਥ੍ਰੋ, ਸ਼ਾਰਟ ਪੁੱਟ, ਰੱਸਾ ਖਿੱਚੀ, ਸੈਕ ਦੌੜ, ਲੈਮਨ ਦੌੜ, ਥ੍ਰੀ ਲੈੱਗ ਦੌੜ, ਬੈਲੂਨ ਲੱਗ ਦੌੜ ਆਦਿ ਵਿਚ ਭਾਗ ਲਿਆ | ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੰੂ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਤੇ ਹੁਨਰ ਦੀ ਸ਼ਲਾਘਾ ਕਰਦਿਆਂ ਭਵਿੱਖ 'ਚ ਵੀ ਅਜਿਹੀਆਂ ਗਤੀਵਿਧੀਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਨੇਜਮੈਂਟ ਮੈਂਬਰ ਬਖ਼ਸ਼ੀਸ਼ ਸਿੰਘ, ਨਰਸਿੰਗ ਵਿਭਾਗ ਦੇ ਪਿ੍ੰਸੀਪਲ ਸਤਿੰਦਰ ਕੌਰ, ਐਜੂਕੇਸ਼ਨ
ਪਿਛਲੀ ਖ਼ਬਰ ਸ੍ਰੀ ਸਨਾਤਨ ਚੇਤਨਾ ਮੰਚ ਨੇ ਹੋਲਿਕਾ ਦਹਿਨ ਦੇ ਸਮਾਗਮ ਸੰਬੰਧੀ ਡਿਊਟੀਆਂ ਵੰਡੀਆਂ ਅਗਲੀ ਖ਼ਬਰ ਐੱਚ. ਆਰ. ਏ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।