02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਆਸ਼ਾ ਅਤੇ ਮਿਡ-ਡੇਅ-ਮੀਲ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਰੋਸ ਰੈਲੀ <br/>

ਅਜੀਤ ਡੈਸਕ 02-03-2026
ਆਸ਼ਾ ਅਤੇ ਮਿਡ-ਡੇ-ਮੀਲ ਵਰਕਰਾਂ ਰੋਸ ਰੈਲੀ ਕਰਦੀਆਂ ਹੋਈਆਂ | ਤਸਵੀਰ : ਵਨੀਤ ਗੋਇਲ


ਬਟਾਲਾ, 1 ਮਾਰਚ (ਸਤਿੰਦਰ ਸਿੰਘ)- ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ਼ ਯੂਨੀਅਨ ਗੁਰਦਾਸਪੁਰ ਵਲੋਂ ਮਾਣਭੱਤਾ ਮੋਰਚੇ ਦੇ ਸੱਦੇ 'ਤੇ ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਰੋਸ ਰੈਲੀ ਕਰ ਕੇ ਆਪਣਾ ਮੰਗ ਪੱਤਰ ਦਿੱਤਾ | ਇਸ ਮੌਕੇ ਬਲਵਿੰਦਰ ਕੌਰ ਅਲੀਸ਼ੇਰ, ਰਜਨੀ ਪਠਾਨਕੋਟ, ਗੁਰਵਿੰਦਰ ਕੌਰ ਬਹਿਰਾਮਪੁਰ, ਗੁਰਪ੍ਰੀਤ ਕੌਰ ਕੋਹਾਲੀ, ਬਲਵਿੰਦਰ ਕੌਰ ਰਾਵਲਪਿੰਡੀ, ਕਾਂਤਾ ਰਾਣੀ ਭੁੱਲਰ ਦੀ ਅਗਵਾਈ ਹੇਠ ਸ਼ਹੀਦੀ ਪਾਰਕ ਬਾਈਪਾਸ ਵਿਖੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਅਮਰਜੀਤ ਸ਼ਾਸਤਰੀ, ਮੇਜ਼ਰ ਸਿੰਘ ਕੋਟ ਟੋਡਰਮਲ, ਮੀਰਾਂ ਕਾਹਨੂੰਵਾਨ, ਵਰਗਿਸ ਸਲਾਮਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮਿਡ-ਡੇਅ-ਮੀਲ ਵਰਕਰਾਂ, ਆਸ਼ਾ ਵਰਕਰਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਮਿਲਦੀਆਂ ਨਿਗੁਣੀਆਂ 2500, 3000 ਰੁਪਏ ਪ੍ਰਤੀ ਮਹੀਨਾ ਮਿਲਦੀ ਤਨਖਾਹ ਨੂੰ ਦੁਗਣਾ ਕੀਤਾ ਜਾਵੇਗਾ | ਵਰਕਰਾਂ ਦੀ ਤਨਖਾਹ ਵਿਚ ਹਰ ਮਹੀਨੇ ਬਣਦਾ ਵਾਧਾ ਕੀਤਾ ਜਾਵੇਗਾ ਪਰ 4 ਸਾਲ ਬਾਅਦ ਵੀ ਵਰਕਰਜ਼ ਦੀਆਂ ਤਨਖਾਹਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ | ਆਗੂਆਂ ਨੇ ਦੋਸ਼ ਲਾਇਆ ਹੈ ਕਿ ਵਰਕਰਾਂ ਤੋਂ ਬਣਦੀ ਡਿਊਟੀ ਲੈਣ ਤੋਂ ਬਿਨਾਂ ਵਗੈਰ ਕੋਈ ਮਿਹਨਤਾਨਾ ਦਿੱਤਿਆਂ ਵਾਧੂ ਕੰਮ ਲਿਆ ਜਾ ਰਿਹਾ ਹੈ | ਵਿਧਾਇਕ ਸ਼ੈਰੀ ਕਲਸੀ ਦੇ ਪੀ.ਏ. ਨੂੰ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਵਲੋਂ ਬੀ.ਪੀ.ਈ.ਓ. ਕਾਦੀਆਂ-2 ਖਿਲਾਫ਼ ਕਾਰਵਾਈ ਕਰਨ ਦੀ ਮੰਗ ਰੱਖੀ ਗਈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ ਵਲੋਂ ਬਣਾਈ ਜਾਂਚ ਪੜਤਾਲ ਟੀਮ ਵਲੋਂ ਉਕਤ ਬੀ.ਪੀ.ਈ.ਓ. ਨੂੰ ਦੋਸ਼ੀ ਠਹਿਰਾਇਆ ਗਿਆ ਹੈ | ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸ਼ਰਨਜੀਤ ਕੌਰ, ਨਿਸ਼ਾ ਰਾਣੀ ਕਲੀਜਪੁਰ, ਮਨਜੀਤ ਕੌਰ, ਮੋਨਿਕਾ ਤੋਂ ਇਲਾਵਾ ਬਹੁਤ ਸਾਰੇ ਬੁਲਾਰਿਆਂ ਨੇ ਸੰਬੋਧਨ ਕੀਤਾ |


ਪਿਛਲੀ ਖ਼ਬਰ ਜਥੇ. ਲੰਗਾਹ ਨੇ ਸਰਕਲ ਕੋਟਲੀ ਸੂਰਤ ਮੱਲ੍ਹੀ, ਦੇਹੜ ਗਵਾਰ ਤੇ ਸ਼ਿਕਾਰ 'ਚ ਕੀਤੀਆਂ ਵਿਸ਼ਾਲ ਮੀਟਿੰਗਾਂ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜੀ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਬਟਾਲਾ ਦੀ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।