01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਭਾਗੋਵਾਲ 'ਚ 'ਆਪ' ਨਾਲ ਸੰਬੰਧਿਤ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 02-03-2026
ਕਿਲ੍ਹਾ ਲਾਲ ਸਿੰਘ, 1 ਮਾਰਚ (ਬਲਬੀਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਵਿਚ 13 ਮਾਰਚ ਨੂੰ ਕਰਵਾਈ ਜਾ ਰੈਲੀ ਤੋਂ ਪਹਿਲਾਂ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਹਲਕੇ ਦੇ ਸਭ ਤੋਂ ਵੱਡੇ ਪਿੰਡ ਭਾਗੋਵਾਲ 'ਚ ਅਕਾਲੀ ਵਰਕਰਾਂ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਨੂੰ ਕਰਾਰਾ ਝਟਕਾ ਦਿੰਦਿਆਂ ਸੀਨੀਅਰ ਆਗੂ ਤਰਲੋਚਨ ਸਿੰਘ, ਬਿਸ਼ਨ ਸਿੰਘ, ਡਾ. ਗੁਰਮੁੱਖ ਸਿੰਘ ਆਦਿ ਨੂੰ ਪਰਿਵਾਰਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਕੀਤਾ | ਇਸ ਮੌਕੇ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਹਲਕੇ 'ਚ ਆਮ ਆਦਮੀ ਪਾਰਟੀ ਦਾ ਸਫਾਇਆ ਕਰ ਦਿੱਤਾ ਜਾਵੇਗਾ | ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਸਰਪੰਚ ਤੇ ਅਹੁਦੇਦਾਰ ਉਨ੍ਹਾਂ ਦੇ ਸੰਪਰਕ ਵਿਚ ਹਨ, ਕਿਉਂਕਿ ਇਸ ਝੂਠੀ ਸਰਕਾਰ ਨੇ ਪੰਜਾਬ ਦੇ ਹਰ ਬਸ਼ਿੰਦੇ ਦਾ ਦਿਲ ਤੋੜਿਆ ਹੈ | ਆਉਣ ਵਾਲੇ ਦਿਨਾਂ ਵਿਚ ਬਹੁਤ ਆਮ ਆਦਮੀ ਪਾਰਟੀ ਦੇ ਵਰਕਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਣਾ, ਸਾਬਕਾ ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਢਾਡੀ ਜਸਵਿੰਦਰ ਸਿੰਘ, ਡਾ. ਮਨਦੀਪ ਸਿੰਘ, ਕਾਮਰੇਡ ਗੁਰਮੁੱਖ ਸਿੰਘ, ਜਸਵੀਰ ਸਿੰਘ ਫੌਜੀ, ਠੇਕੇਦਾਰ ਲਖਬੀਰ ਸਿੰਘ, ਕਵਲਜੀਤ ਸਿੰਘ ਗੋਰਾ, ਹਰਭਜਨ ਸਿੰਘ, ਹਰਦੇਵ ਸਿੰਘ, ਸਤਨਾਮ ਸਿੰਘ ਪੀਏ, ਮਨਦੀਪ ਸਿੰਘ ਪੀ.ਏ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਜੀਤ ਸਿੰਘ ਖ਼ਾਲਸਾ ਨੂੰ ਚੇਅਰਮੈਨ ਮਾਰਕੀਟ ਕਮੇਟੀ ਦੀਨਾਨਗਰ ਦੇ ਅਹੁਦੇ ਤੋਂ ਹਟਾਇਆ ਅਗਲੀ ਖ਼ਬਰ ਅਰੋੜਾ ਮਹਾਂਸਭਾ ਨੇ ਦੰਦਾਂ ਦੀ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।