01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਬਲਜੀਤ ਸਿੰਘ ਖ਼ਾਲਸਾ ਨੂੰ ਚੇਅਰਮੈਨ ਮਾਰਕੀਟ ਕਮੇਟੀ ਦੀਨਾਨਗਰ ਦੇ ਅਹੁਦੇ ਤੋਂ ਹਟਾਇਆ

ਅਜੀਤ ਡੈਸਕ 02-03-2026
ਦੀਨਾਨਗਰ, 1 ਮਾਰਚ (ਸ਼ਾਮ ਸਿੰਘ ਘੁੰਮਣ)-ਪੰਜਾਬ ਸਰਕਾਰ ਵਲੋਂ ਇਕ ਨੋਟੀਫ਼ਿਕੇਸ਼ਨ ਰਾਹੀਂ ਮਾਰਕੀਟ ਕਮੇਟੀ ਦੀਨਾਨਗਰ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 25 ਫਰਵਰੀ 2025 ਨੂੰ ਜਾਰੀ ਇਕ ਨੋਟੀਫ਼ਿਕੇਸ਼ਨ ਰਾਹੀਂ ਪੰਜਾਬ ਦੀਆਂ ਹੋਰਨਾਂ ਮਾਰਕੀਟ ਕਮੇਟੀਆਂ ਦੇ ਨਾਲ ਨਾਲ ਦੀਨਾਨਗਰ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ਕਰਦਿਆਂ ਬਲਜੀਤ ਸਿੰਘ ਖ਼ਾਲਸਾ, ਜੋ ਕਿ ਪੁਰਾਣਾ ਸ਼ਾਲਾ ਦੇ ਸਰਪੰਚ ਵੀ ਹਨ, ਨੂੰ ਮਾਰਕਿਟ ਕਮੇਟੀ ਦੀਨਾਨਗਰ ਚੇਅਰਮੈਨ ਨਿਯੁਕਤ ਕੀਤੀ ਸੀ | ਆਮ ਆਦਮੀ ਪਾਰਟੀ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਪਾਰਟੀ ਦੀਆਂ ਉਮੀਦਾਂ ਉੱਤੇ ਪੂਰਾ ਨਹੀਂ ਸਨ ਉੱਤਰ ਰਹੇ | ਜਿਸ ਮਗਰੋਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਲਿਆ ਹੈ | ਪੰਜਾਬ ਸਰਕਾਰ ਦੇ ਡਿਪਾਰਟਮੈਂਟ ਆਫ਼ ਐਗਰੀਕਲਚਰ ਐਂਡ ਫਾਰਮਰ ਵੈਲਫੇਅਰ ਮੰਡੀ ਬਰਾਂਚ ਵੱਲੋਂ 26 ਫਰਵਰੀ 2026 ਨੂੰ ਜਾਰੀ ਇਕ ਨੋਟੀਫ਼ਿਕੇਸ਼ਨ ਰਾਹੀਂ ਬਲਜੀਤ ਸਿੰਘ ਖ਼ਾਲਸਾ ਨੂੰ ਚੇਅਰਮੈਨ ਮਾਰਕਿਟ ਕਮੇਟੀ ਦੀਨਾਨਗਰ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਮਾਰਕਿਟ ਕਮੇਟੀ ਦੀਨਾਨਗਰ ਦੇ ਮੈਂਬਰ ਵਜੋਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਗਈਆਂ ਹਨ |
ਪਿਛਲੀ ਖ਼ਬਰ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ-ਰੈਸਲਰ ਦਿਆਦੀਪ ਕੌਰ ਬੁੱਟਰ ਅਗਲੀ ਖ਼ਬਰ ਭਾਗੋਵਾਲ 'ਚ 'ਆਪ' ਨਾਲ ਸੰਬੰਧਿਤ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।