ਬਟਾਲਾ, 1 ਮਾਰਚ (ਹਰਦੇਵ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਾਰਟੀ 'ਚ ਬੀ.ਸੀ. ਵਿੰਗ ਦਾ ਵਿਸਥਾਰ ਕਰਦਿਆਂ ਨਿਧੜਕ ਵਰਕਰ ਸਰਬਜੀਤ ਸਿੰਘ ਰਿੰਕੂ ਹੰਸਪਾਲ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬਟਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਤੇ ਸਿਰੋਪਾਓ ਦੇ ਕੇ ਸਨਮਾਨ ਕਰਦਿਆਂ ਮੂੰਹ ਮਿੱਠਾ ਕਰਵਾਇਆ | ਬੀ.ਸੀ. ਵਿੰਗ ਬਟਾਲਾ ਦੇ ਨਵ-ਨਿਯੁਕਤ ਪ੍ਰਧਾਨ ਸਰਬਜੀਤ ਸਿੰਘ ਰਿੰਕੂ ਹੰਸਪਾਲ ਵਲੋਂ ਪਾਰਟੀ ਹਾਈਕਮਾਂਡ ਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਹਲਕਾ ਵਿਧਾਇਕ ਨੇ ਮੈਨੂੰ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਬਟਾਲਾ ਬੀ.ਸੀ. ਵਿੰਗ 'ਚ ਹੋਰ ਮੈਂਬਰ ਸ਼ਾਮਲ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕੀਤਾ ਜਾਵੇਗਾ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅੰਮਿ੍ਤਪਾਲ ਸਿੰਘ ਕਲਸੀ, ਹਰਮਨਜੀਤ ਸਿੰਘ ਡੀ.ਪੀ., ਭੁਪਿੰਦਰ ਸਿੰਘ ਪਿ੍ੰਸ, ਡਿੰਪਲ ਮਹਿਰਾ, ਜਗਦੀਸ਼ ਸਿੰਘ ਘੁੰਮਣ, ਤਨਪ੍ਰੀਤ ਸਿੰਘ ਸੰਧੂ, ਜਸਪ੍ਰੀਤ ਸਿੰਘ ਸੰਧੂ, ਗੁਰਬੀਰ ਸਿੰਘ ਸੱਗੂ, ਸਤਿੰਦਰ ਸਿੰੰਘ, ਹਰਪ੍ਰੀਤ ਸਿੰਘ, ਰੋਬਿਨ, ਬਿਕਰਮਜੀਤ ਸਿੰਘ, ਸੁਖਮੀਤ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |