01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਰਣਜੀਤ ਸਿੰਘ ਦੇ ਝੂਠੇ ਮੁਕਾਬਲੇ ਦੀ ਹੋਏ ਉੱਚ ਪੱਧਰੀ ਜਾਂਚ- ਜਥੇਦਾਰ ਸ਼ਾਮਪੁਰਾ

ਅਜੀਤ ਡੈਸਕ 02-03-2026
ਕਿਲ੍ਹਾ ਲਾਲ ਸਿੰਘ, 1 ਮਾਰਚ (ਬਲਬੀਰ ਸਿੰਘ)-ਪੰਜਾਬ ਪੁਲਿਸ ਵਲੋਂ ਨੌਜਵਾਨਾਂ ਨੂੰ ਘਰਾਂ ਤੋਂ ਚੁੱਕ ਕੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ, ਜੋ ਪੰਜਾਬ ਦੇ ਬੀਤ ਚੁੱਕੇ ਕਾਲੇ ਦੌਰ ਦੀ ਯਾਦ ਦਿਵਾ ਰਹੇ ਹਨ | ਉਸ ਸਮੇਂ ਵੀ ਅਨੇਕਾਂ ਨੌਜਵਾਨਾ ਦੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਪੰਜਾਬ ਦੀ ਨੌਜਵਾਨੀ ਦਾ ਸਮੇਂ ਦੀ ਸਰਕਾਰ ਨੇ ਘਾਣ ਕੀਤਾ ਸੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਤੇ ਸਾ. ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਨੇ ਕੀਤਾ | ਜਥੇਦਾਰ ਸ਼ਾਮਪੁਰਾ ਨੇ ਕਿਹਾ ਕਿ ਪਿੰਡ ਆਦੀਆਂ ਦੇ ਨੌਜਵਾਨ ਰਣਜੀਤ ਸਿੰਘ ਨੂੰ ਉਸ ਦੇ ਘਰੋਂ ਪੁਲਿਸ ਲੈ ਕੇ ਗਈ ਤੇ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਪੰਜਾਬ ਦੀ ਮੌਜ਼ੂਦਾ ਸਰਕਾਰ ਕਾਨੂੰਨ ਵਿਵਸਥਾ 'ਚ ਬੁਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ | ਇਸ ਸਰਕਾਰ ਦਾ ਪੰਜਾਬ ਦੇ ਅਮਨ ਕਾਨੂੰਨ ਵੱਲ ਕੋਈ ਧਿਆਨ ਨਹੀਂ ਹੈ | ਜਥੇਦਾਰ ਨੇ ਕਿਹਾ ਕਿ ਜੇਕਰ ਇਸੇ ਤਰ੍ਹਾ ਘਰਾਂ ਤੋਂ ਨੌਜਵਾਨਾਂ ਨੂੰ ਚੁੱਕ ਕੇ ਮਾਰਿਆ ਜਾਣ ਲੱਗਾ ਤਾਂ ਪੰਜਾਬ ਦੀ ਜਵਾਨੀ ਨਿਰਾਸ਼ਾ ਦੇ ਆਲਮ ਵਿਚ ਚਲੀ ਜਾਵੇਗੀ, ਜੋ ਬਹੁਤ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ 19 ਸਾਲਾ ਰਣਜੀਤ ਸਿੰਘ ਜਿਸ ਦਾ ਝੂਠਾ ਪੁਲਿਸ ਮੁਕਾਬਲਾ ਬਣਾਇਆ ਗਿਆ ਹੈ, ਸਾਰਾ ਪਿੰਡ ਉਸ ਦੇ ਹੱਕ ਵਿਚ ਆਇਆ ਹੈ | ਇਸ ਲਈ ਪੁਲਿਸ ਦੀ ਇਸ ਕਾਰਵਾਈ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਇਸ ਕੇਸ ਦੀ ਜਾਂਚ ਸੀ.ਬੀ.ਆਈ. ਜਾਂ ਕਿਸੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ |
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂੰ ਨੇ ਘਣੀਏ ਕੇ ਬਾਂਗਰ ਵਿਖੇ ਖੇਡ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਰਿੰਕੂ ਹੰਸਪਾਲ ਬਣੇ ਬਟਾਲਾ ਬੀ.ਸੀ. ਵਿੰਗ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।