01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹਲਕਾ ਇੰਚਾਰਜ ਪੰਨੂੰ ਨੇ ਘਣੀਏ ਕੇ ਬਾਂਗਰ ਵਿਖੇ ਖੇਡ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 02-03-2026
ਫਤਹਿਗੜ੍ਹ ਚੂੜੀਆਂ, 1 ਮਾਰਚ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਘਣੀਏ ਕੇ ਬਾਂਗਰ ਦੇ ਸਰਕਾਰੀ ਸਕੂਲ ਨਾਲ ਲਗਦੀ ਗਰਾਉਂਡ ਵਿਚ 22 ਲੱਖ 80 ਹਜ਼ਾਰ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਸਟੇਡੀਅਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਕਿਹਾ ਕਿ ਅਜੋਕੇ ਸਮੇਂ ਅੰਦਰ ਵਧ ਚੁੱਕੀਆਂ ਸਮਾਜਿਕ ਬੁਰਾਈਆਂ ਤੋਂ ਨੌਜਵਾਨੀ ਨੂੰ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਯਤਨਸ਼ੀਲ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਦੇ ਨਾਲ-ਨਾਲ ਵਾਲੀਬਾਲ ਦੀ ਗਰਾਊਾਡ, ਰਾਤ ਸਮੇਂ ਖੇਡਣ ਲਈ ਲਾਈਟ ਸਿਸਟਮ ਅਤੇ ਖੇਡ ਮੈਦਾਨ ਨੂੰ ਹਰਿਆ-ਭਰਿਆ ਬਣਾਉਣ ਲਈ ਪੀ.ਵੀ.ਸੀ. ਪਾਇਪਾਂ ਲਗਾ ਕੇ ਫੁਹਾਰੇ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਆਸ ਹੈ ਕਿ ਇਥੋਂ ਖੇਡਾਂ ਪ੍ਰਤੀ ਸਿੱਖਿਅਤ ਹੋ ਕੇ ਬੱਚੇ ਅੰਤਰਰਾਸ਼ਟਰੀ ਖਿਡਾਰੀ ਬਣ ਕੇ ਉਚ ਪਦਵੀਆਂ 'ਤੇ ਪਹੁੰਚ ਸਕਣਗੇ | ਇਸ ਮੌਕੇ ਪੀਏ ਕਰਮਜੀਤ ਸਿੰਘ ਬਰਾੜ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਹਲਕਾ ਯੂਥ ਕੋਆਰਡੀਨੇਟਰ ਗੁਰਬਿੰਦਰ ਸਿੰਘ ਕਾਦੀਆਂ ਰਾਜਪੂਤਾਂ, ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਕੋਟਲਾ ਬਾਮਾ, ਰਘਬੀਰ ਸਿੰਘ ਅਠਵਾਲ, ਮਲਜਿੰਦਰ ਸਿੰਘ ਬਹੁਤ ਵੱਡੀ ਗਿਣਤੀ ਵਿਚ ਸਕੂਲ ਸਟਾਫ਼ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਆਬਜ਼ਰਵਰ ਬਲਵਿੰਦਰ ਸਿੰਘ ਉਰਫ਼ ਸੋਨੂੰ ਬਾਜਵਾ ਵਲੋਂ ਪਿੰਡ ਬੱਬਰੀ ਨੰਗਲ ਵਿਖੇ ਮੀਟਿੰਗ ਅਗਲੀ ਖ਼ਬਰ ਰਣਜੀਤ ਸਿੰਘ ਦੇ ਝੂਠੇ ਮੁਕਾਬਲੇ ਦੀ ਹੋਏ ਉੱਚ ਪੱਧਰੀ ਜਾਂਚ- ਜਥੇਦਾਰ ਸ਼ਾਮਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।