ਗੁਰਦਾਸਪੁਰ, 1 ਮਾਰਚ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਹਰੇਕ ਵਲੰਟੀਅਰ ਦੇ ਮਾਣ ਸਨਮਾਨ ਲਈ ਵਚਨਬੱਧ ਹੈ ਤੇ ਆਮ ਘਰਾਂ ਦੇ ਵਰਕਰਾਂ ਤੇ ਵਲੰਟੀਅਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਰਮਨ ਬਹਿਲ ਨੇ ਹਰਦੀਪ ਸਿੰਘ ਬੈਂਗੂਰਾ ਨੂੰ ਬੀ.ਸੀ ਵਿੰਗ ਹਲਕਾ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਸਨਮਾਨਿਤ ਕਰਨ ਉਪਰੰਤ ਕੀਤਾ | ਇਸ ਮੌਕੇ ਰਮਨ ਬਹਿਲ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ 'ਆਪ' ਪਾਰਟੀ ਹਮੇਸ਼ਾ ਆਪਣੇ ਵਰਕਰਾਂ ਤੇ ਵਲੰਟੀਅਰ ਨਾਲ ਚਟਾਨ ਵਾਂਗ ਖੜ੍ਹੀ ਹੈ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪਹਿਲਾਂ ਵੀ ਆਪਣੇ ਵਲੰਟੀਅਰ ਨੂੰ ਅਹਿਮ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਹੈ | 'ਆਪ' ਵਲੋਂ ਦਿੱਤੀ ਜ਼ਿੰਮੇਵਾਰੀ ਲਈ ਹਰਦੀਪ ਸਿੰਘ ਬੈਂਗੂਰਾ ਬੀ.ਸੀ ਵਿੰਗ ਹਲਕਾ ਕੋਆਰਡੀਨੇਟਰ ਨੇ ਸਮੁੱਚੀ ਲੀਡਰਸ਼ਿਪ ਤੇ ਹਲਕਾ ਇੰਚਾਰਜ ਰਮਨ ਬਹਿਲ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਰਘੁਬੀਰ ਸਿੰਘ ਟੋਨੀ ਖ਼ਾਲਸਾ, ਬਲਾਕ ਪ੍ਰਧਾਨ ਵਿਕਾਸ ਮਹਾਜਨ, ਟਰੇਡ ਵਿੰਗ ਹਲਕਾ ਚੇਅਰਮੈਨ ਰਜਿੰਦਰ ਨੰਦਾ, ਬਲਾਕ ਪ੍ਰਧਾਨ ਰਿਸ਼ੀ ਕਾਂਤ, ਅਵਤਾਰ ਸਿੰਘ ਭੋਗਲ, ਬਲਵਿੰਦਰ ਸਿੰਘ ਐਮ.ਸੀ, ਸੇਵਾ ਮੁਕਤ ਪ੍ਰੋਫੈਸਰ ਜਗਦੀਸ਼ ਸਿੰਘ, ਸਤਬੀਰ ਸਿੰਘ, ਜਤਿੰਦਰਪਾਲ ਸਿੰਘ, ਪਿ੍ਤਪਾਲ ਸਿੰਘ, ਮਨਦੀਪ ਸਿੰਘ, ਸੇਵਾ ਮੁਕਤ ਪਿ੍ੰਸੀਪਲ ਬਲਬੀਰ ਸਿੰਘ, ਅਸ਼ੋਕ ਮਹਾਜਨ, ਬਲਾਕ ਪ੍ਰਧਾਨ ਮਾਸਟਰ ਸ਼ਸ਼ੀ ਆਦਿ ਹਾਜ਼ਰ ਸਨ |