ਫਤਹਿਗੜ੍ਹ ਚੂੜੀਆਂ, 1 ਮਾਰਚ (ਅਵਤਾਰ ਸਿੰਘ ਰੰਧਾਵਾ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨਾਸਰਕੇ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਜਗਪ੍ਰੀਤ ਸਿੰਘ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਪਰਵਾਨਾ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿਚ ਕਿਸਾਨਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਪਰੰਤ ਨਵ-ਨਿਯੁਕਤ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਇਕਾਈ ਦੇ ਪ੍ਰਧਾਨ ਜੁਗਰਾਜ ਸਿੰਘ, ਜਨਰਲ ਸਕੱਤਰ ਤੇ ਖਜ਼ਾਨਚੀ ਰਣਬੀਰ ਸਿੰਘ, ਗੁਰਮੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਪਲਵਿੰਦਰ ਸਿੰਘ, ਸਕੱਤਰ ਲਵਪ੍ਰੀਤ ਸਿੰਘ, ਸਹਾਇਕ ਸਕੱਤਰ ਮਾ. ਬਲਕਾਰ ਸਿੰਘ ਸਲਾਹਕਾਰ, ਸ: ਸੰਧੂ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਕਮੇਟੀ ਦਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਗੁਰਦੇਵ ਸਿੰਘ ਵਰਪਾਲ ਨੇ ਆਏ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਗਰੂਕ ਕਰਾਇਆ | ਇਸ ਮੌਕੇ ਹਰਮੀਤ ਸਿੰਘ, ਸਤਪਾਲ ਸਿੰਘ, ਜਗਤਾਰ ਸਿੰਘ, ਜਸਬੀਰ ਸਿੰਘ, ਸੁਖਚੈਨ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਬਖਸ਼ੀਸ਼ ਸਿੰਘ ਆਦਿ ਹਾਜ਼ਰ ਸਨ |