31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਾਂਗਰਸ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਵਿਚਾਰ-ਵਟਾਂਦਰਾ

ਅਜੀਤ ਡੈਸਕ 02-03-2026
ਸ੍ਰੀ ਹਰਿਗੋਬਿੰਦਪੁਰ, 1 ਮਾਰਚ (ਕੰਵਲਜੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ ਬੀਤੇ ਦਿਨ ਬਰਨਾਲਾ ਦੀ ਅਨਾਜ ਮੰਡੀ ਵਿਖੇ ਕਾਂਗਰਸ ਪਾਰਟੀ ਦੀ ਕੌਮੀ ਲੀਡਰਸ਼ਿਪ ਵਲੋਂ ਮਨਰੇਗਾ ਮਜ਼ਦੂਰ-ਕਿਸਾਨ ਬਚਾਓ ਕਰਵਾਈ ਗਈ ਰੈਲੀ ਵਿਚ ਸ਼ਾਮਿਲ ਹੋਣ ਲਈ ਆਪਣੇ ਸਾਥੀਆਂ ਸਮੇਤ ਪੁੱਜੇ | ਇਸ ਸਮੇਂ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਤੇ ਹੋਰ ਆਗੂਆਂ ਦਾ ਵੀ ਸਵਾਗਤ ਕੀਤਾ ਗਿਆ | ਇਸੇ ਦੌਰਾਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕਾਂਗਰਸੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵੀ ਅਹਿਮ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਹਾਲਾਤ 'ਤੇ ਵਿਚਾਰ-ਵਟਾਂਦਰਾਕੀਤਾ ਅਤੇ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਹਲਕੇ ਵਿਚ ਕਾਂਗਰਸੀ ਪਾਰਟੀ ਦੀ ਮਜ਼ਬੂਤੀ ਲਈ ਉਹ ਮਿਹਨਤ ਨਾਲ ਕੰਮ ਕਰ ਰਹੇ ਹਨ | ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਬਰਨਾਲਾ ਵਿਚ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਮਹਾਂ ਰੈਲੀ ਵਿਚ ਪੰਜਾਬ ਭਰ ਤੋਂ ਲੋਕ ਪੁੱਜੇ ਸਨ ਤੇ ਇਸ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਸਮੇਂ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐਮ. ਸ੍ਰੀ ਸ੍ਰੀ ਬਾਵਾ ਲਾਲ ਸੀ.ਸੈਕੰ. ਸਕੂਲ ਧਿਆਨਪੁਰ 'ਚ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਹੋਲਾ-ਮਹੱਲਾ ਜੋੜ ਮੇਲੇ ਲਈ ਲੰਗਰਾਂ ਦੀਆਂ ਰਸਦਾਂ ਲੈ ਕੇ ਪਿੰਡ ਮੁਰੀਦਕੇ ਤੋਂ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।