ਸੁਜਾਨਪੁਰ, 1 ਮਾਰਚ (ਜਗਦੀਪ ਸਿੰਘ) - ਭਾਜਪਾ ਮੰਡਲ ਮਾਧੋਪੁਰ ਦੀ ਮੀਟਿੰਗ ਮੰਡਲ ਪ੍ਰਧਾਨ ਅਵਤਾਰ ਸਿੰਘ ਕੋਹਾਲ ਦੀ ਪ੍ਰਧਾਨਗੀ ਹੇਠ ਪਿੰਡ ਵੱਡਾ ਭਨਵਾਲ ਵਿਖੇ ਹੋਈ | ਮੀਟਿੰਗ ਵਿਚ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਜਿਸ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਰਹੇ ਨੇ, ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਦਿਨੇਸ਼ ਸਿੰਘ ਬੱਬੂ ਅਤੇ ਅਵਤਾਰ ਸਿੰਘ ਕੋਹਾਲ ਨੇ ਕਿਹਾ ਕਿ 14 ਮਾਰਚ ਦੀ ਹੋਣ ਵਾਲੀ ਮੋਗਾ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਹਲਕਾ ਸੁਜਾਨਪੁਰ ਤੋਂ ਭਾਜਪਾ ਵਰਕਰ ਸ਼ਾਮਿਲ ਹੋਣ ਲਈ ਜਾਣਗੇ | ਇਸ ਸਬੰਧੀ ਪੂਰੇ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਅਤੇ ਵਰਕਰਾਂ ਦੀਆਂ ਇਸ ਰੈਲੀ ਸਬੰਧੀ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਰੈਲੀ ਵਿਚ ਸ਼ਾਮਿਲ ਹੋਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਮੰਡਲ ਉਪ ਪ੍ਰਧਾਨ ਰਾਜ ਕੁਮਾਰ ਸ਼ਰਮਾ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਨੀਟੂ, ਅਨਿਲ ਮਹਾਜਨ, ਸੁਖਦੇਵ ਸਿੰਘ, ਬਲਦੇਵ ਸਿੰਘ ਜਿਆਣੀ, ਕਸ਼ਮੀਰ ਸਿੰਘ ਬਾਦਲ, ਵਿੱਦਿਆ ਪ੍ਰਕਾਸ਼, ਰਾਮ ਪ੍ਰਸ਼ਾਦ, ਦੇਵਰਾਜ ਸ਼ਰਮਾ, ਸ਼ੁੱਭ ਦਾਸ, ਨਰੇਸ਼ ਭੂਰੀ, ਮਹਿੰਦਰ ਸਿੰਘ, ਪ੍ਰੇਮ ਸਿੰਘ, ਗਿਆਨ ਸਿੰਘ, ਜਸਬੀਰ ਸਿੰਘ, ਸੁਰਿੰਦਰ ਕੁਮਾਰ, ਨਸੀਬ ਸਿੰਘ ਅਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ |