ਪਠਾਨਕੋਟ, 1 ਮਾਰਚ (ਵਿਨੋਦ)-ਆਮ ਆਦਮੀ ਪਾਰਟੀ ਪਠਾਨਕੋਟ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਵਾਰਡ ਨੰਬਰ-25 ਅਤੇ 26 ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਲੋਕਾਂ ਵਲੋਂ ਦੀ ਵਿਭੂਤੀ ਸ਼ਰਮਾ ਨੂੰ ਸੀਵਰੇਜ ਦੀਆਂ ਸਮੱਸਿਆਵਾਂ ਦੱਸੀਆਂ ਗਈਆਂ | ਉਨ੍ਹਾਂ ਦੱਸਿਆ ਕਿ ਸੀਵਰੇਜ ਦਾ ਪਾਣੀ ਉਨ੍ਹਾਂ ਦੇ ਘਰਾਂ ਵਿਚ ਜਾ ਵੜਦਾ ਹੈ ਤੇ ਇਹ ਸਮੱਸਿਆ ਬੜੇ ਲੰਬੇ ਸਮੇਂ ਤੋਂ ਆ ਰਹੀ ਹੈ | ਪਰ ਉਨ੍ਹਾਂ ਦਾ ਕੌਂਸਲਰਾਂ ਵਲੋਂ ਹੱਲ ਨਹੀਂ ਕੀਤਾ ਜਾਂਦਾ | ਜਿਸ ਕਾਰਨ ਉਹ ਇਹ ਸੰਤਾਪ ਭੋਗ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਗੰਦੇ ਪਾਣੀ ਦੇ ਚੱਲਦੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਵੀ ਫੈਲਣ ਦਾ ਭੈਅ ਬਣਿਆ ਹੋਇਆ ਹੈ | ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ | ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਛੇਤੀ ਹੀ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦੇ ਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ |