25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਪੁੱਜਣ 'ਤੇ ਵਿਧਾਇਕਾ ਅਰੁਣਾ ਚੌਧਰੀ ਦਾ ਨਿੱਘਾ ਸਵਾਗਤ

ਅਜੀਤ ਡੈਸਕ 03-03-2026
ਪਠਾਨਕੋਟ, 2 ਮਾਰਚ (ਸੁਮਿਤ)- ਇੰਡੀਅਨ ਨੈਸ਼ਨਲ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਹੋਈ ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਅਤੇ ਦੀਨਾਨਗਰ ਤੋਂ ਵਿਧਾਇਕਾ ਅਰੁਣਾ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੇ ਪਹੁੰਚਣ 'ਤੇ ਜ਼ਿਲ੍ਹਾ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ, ਅਸ਼ੀਸ਼ ਵਿੱਜ, ਰਾਕੇਸ਼ ਬੱਬਲੀ ਤੇ ਜੋਗਿੰਦਰ ਪਹਿਲਵਾਨ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਰੁਣਾ ਚੌਧਰੀ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੀ ਟਿੱਪਣੀ ਕੀਤੀ | ਉਨ੍ਹਾਂ ਨੇ ਭਾਰਤ ਤੇ ਅਮਰੀਕਾ ਵਿਚਾਲੇ ਹੋਈ ਤਾਜ਼ਾ ਸੰਧੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਤ ਹੋ ਸਕਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ, ਜੋ ਦੇਸ਼ ਦੀ ਆਰਥਿਕਤਾ ਨੂੰ ਕਮਜ਼ੋਰ ਕਰ ਸਕਦੇ ਹਨ | ਅਰੁਣਾ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਹਿਤਾਂ ਨੂੰ ਪਹਿਲ ਦੇਵੇ ਅਤੇ ਕਿਸੇ ਵੀ ਅੰਤਰਰਾਸ਼ਟਰੀ ਸਮਝੌਤੇ ਤੋਂ ਪਹਿਲਾਂ ਸਭ ਪੱਖਾਂ ਨਾਲ ਵਿਚਾਰ-ਵਟਾਂਦਰਾ ਕਰੇ |
ਪਿਛਲੀ ਖ਼ਬਰ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਏ.ਐਂਡ.ਐਮ. ਇੰਸਟੀਚਿਊਟ ਪਠਾਨਕੋਟ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਏਸ਼ੀਅਨ ਗੇਮ 'ਚ ਸੋਨ ਤਗਮੇ ਜਿੱਤਣ ਵਾਲੀ ਦਿਕਸ਼ਿਤ ਚਲੋਤਰਾ ਦਾ ਪਠਾਨਕੋਟ ਪਹੁੰਚਣ 'ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।