28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ 'ਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ- ਯਸ਼ਪਾਲ ਕੁੰਡਲ

ਅਜੀਤ ਡੈਸਕ 04-03-2026
ਦੀਨਾਨਗਰ, 3 ਮਾਰਚ (ਸ਼ਾਮ ਸਿੰਘ ਘੁੰਮਣ)- ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਇਹ ਸਥਿਤੀ ਸਾਰੇ ਪੰਜਾਬ ਵਾਸੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਇਹ ਗੱਲਾਂ ਭਾਜਪਾ ਦੇ ਸੀਨੀਅਰ ਆਗੂ ਯਸ਼ਪਾਲ ਕੁੰਡਲ ਨੇ ਗੱਲਬਾਤ ਦੌਰਾਨ ਕਹੀਆਂ | ਕੁੰਡਲ ਨੇ ਪੰਜਾਬ ਦੇ ਹਾਲਾਤ ਉੱਪਰ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਆਦੀਆਂ ਚੈੱਕ ਪੋਸਟ ਉੱਪਰ ਹਮਲਾ ਪੰਜਾਬ ਪੁਲਿਸ ਦੇ ਨਾਲ-ਨਾਲ ਸੁਰੱਖਿਆ ਏਜੰਸੀਆਂ ਦੀ ਵੀ ਵੱਡੀ ਨਾਕਾਮੀ ਹੈ | ਜੇਕਰ ਪੰਜਾਬ ਪੁਲਿਸ ਆਪਣੀ ਡਿਊਟੀ ਮੁਸਤੈਦੀ ਨਾਲ ਕਰਦੀ ਤਾਂ ਇਸ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕਦਾ ਸੀ | ਕੁੰਡਲ ਨੇ ਕਿਹਾ ਕਿ ਪੰਜਾਬ ਅੰਦਰ ਗੈਂਗਸਟਰਾਂ ਦਾ ਪ੍ਰਭਾਵ ਤੇਜ਼ੀ ਨਾਲ ਵੱਧ ਰਿਹਾ ਹੈ, ਜੋ ਸ਼ਰੇਆਮ ਲੋਕਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਰਹੇ ਹਨ ਤੇ ਫਿਰੌਤੀਆਂ ਵਸੂਲ ਰਹੇ ਹਨ | ਜੇਲ੍ਹਾਂ ਅੰਦਰ ਬੈਠੇ ਗੈਂਗਸਟਰ ਤੇ ਅਪਰਾਧੀ ਬਾਹਰ ਅਪਣਾ ਨੈੱਟਵਰਕ ਚਲਾ ਰਹੇ ਹਨ | ਨਸ਼ਾ ਪੰਜਾਬ ਦੀ ਜਵਾਨੀ ਨੂੰ ਖੋਰਾ ਲਾ ਰਿਹਾ ਹੈ ਤੇ ਛੋਟੀਆਂ ਮੋਟੀਆਂ ਚੋਰੀਆਂ ਤੇ ਲੁੱਟਾਂ ਖੋਹਾਂ ਰੋਜ਼ਾਨਾ ਆਮ ਗੱਲਾਂ ਬਣ ਗਈਆਂ ਹਨ | ਕੁੰਡਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸਰਕਾਰ ਨੂੰ ਗੈਂਗਸਟਰਾਂ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕਰਨੀ ਤੇ ਪੁਲਿਸ ਨੂੰ ਸਿਆਸੀ ਦਬਾਅ ਤੋਂ ਮੁਕਤ ਕਰਨਾ ਚਾਹੀਦਾ ਹੈ | ਇਸ ਦੇ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦੇ ਰਾਹ ਤੋਂ ਮੋੜਨ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਿੱਪਰ ਚਲਾਉਣ ਦੇ ਦੋਸ਼ ਹੇਠ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਵਿਸ਼ਰਾਮ ਕਰਨ ਤੋਂ ਬਾਅਦ ਪੈਦਲ ਸੰਗ ਅਗਲੇ ਪੜਾਅ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।