28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੈਦਲ ਸੰਗ ਦਾ ਗੁਰਦਾਸਪੁਰ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ <br/>

ਅਜੀਤ ਡੈਸਕ 04-03-2026
ਗੁਰਦਾਸਪੁਰ, 3 ਮਾਰਚ (ਚੱਕਰਾਜਾ)-ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੰਡਿਆਲਾ ਸੈਣੀਆਂ ਤੋਂ ਬਾਬਾ ਮਹਿੰਗਾ ਸਿੰਘ ਦੀ ਅਗਵਾਈ ਹੇਠ ਚੱਲੇ ਪੈਦਲ ਸੰਗ ਦਾ ਗੁਰਦਾਸਪੁਰ ਪਹੁੰਚਣ 'ਤੇ ਸੰਗਤਾਂ ਵਲੋਂ ਥਾਂ ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਸੰਗ ਦਾ ਤਪ ਅਸਥਾਨ ਸੰਤ ਬਾਬਾ ਲਾਲ ਸਿੰਘ ਜੀ ਕੁੱਲੀ ਵਾਲਿਆਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਨੇੜੇ ਪਹੁੰਚਣ 'ਤੇ ਮੁੱਖ ਸੇਵਾਦਾਰ ਗੁਰਜੀਤ ਸਿੰਘ, ਦਰਕੀਰਤ ਸਿੰਘ, ਰਜਿੰਦਰ ਸਿੰਘ, ਪ੍ਰੀਤਮ ਸਿੰਘ ਵਲੋਂ ਭਰਵਾਂ ਸਵਾਗਤ ਕਰਦਿਆਂ ਬਾਬਾ ਜੀ ਨੰੂ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤ ਲਈ ਦੇਸੀ ਘਿਉ ਦੀਆਂ ਜਲੇਬੀਆਂ ਦਾ ਲੰਗਰ ਵੀ ਲਗਾਇਆ ਗਿਆ | ਇਸ ਤੋਂ ਇਲਾਵਾ ਪੈਦਲ ਸੰਗ ਦਾ ਸ਼ਹਿਰ ਦੇ ਕਾਹਨੰੂਵਾਨ ਚੌਕ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ, ਉੱਥੇ ਹੀ ਸੰਗਤਾਂ ਵਲੋਂ ਥਾਂ ਥਾਂ 'ਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ | ਜਿਸ ਤੋਂ ਬਾਅਦ ਇਹ ਪੈਦਲ ਸੰਗ ਅਗਲੇ ਪੜਾਅ ਲਈ ਰਵਾਨਾ ਹੋਇਆ | ਇਸ ਮੌਕੇ ਮਲਕੀਤ ਸਿੰਘ, ਕਰਮ ਸਿੰਘ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ, ਸੰਤੋਖ ਰਾਜ ਭਾਰਦਵਾਜ, ਪ੍ਰਦੀਪ ਕੁਮਾਰ ਘੁਰਾਲਾ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬਟਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਵੱਖ-ਵੱਖ ਮਾਮਲਿਆਂ ਵਿਚ 8 ਨੌਜਵਾਨ ਕਾਬੂ ਅਗਲੀ ਖ਼ਬਰ ਪੈਨਸ਼ਨਰਾਂ ਵਲੋਂ ਬਕਾਏ ਲੈਣ ਲਈ ਚੰਡੀਗੜ੍ਹ ਧਰਨੇ 'ਚ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ ਪੈਨਸ਼ਨਰ-ਸੁਰਿੰਦਰ ਪੱਪੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।