28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੁਰਿੰਦਰਬੀਰ ਸਿੰਘ ਗੋਲਡੀ ਮੱਲ੍ਹੀ ਦੀ ਅੰਤਿਮ ਅਰਦਾਸ ਹੋਈ

ਅਜੀਤ ਡੈਸਕ 04-03-2026
ਬਟਾਲਾ, 3 ਮਾਰਚ (ਬੁੱਟਰ)- ਬੀਤੇ ਦਿਨੀਂ ਅਰਬਨ ਅਸਟੇਟ ਬਟਾਲਾ ਵਾਸੀ ਗੁਰਿੰਦਰਬੀਰ ਸਿੰਘ ਗੋਲਡੀ ਮੱਲ੍ਹੀ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਕੋਠੀ ਨੰਬਰ 201 ਵਿਚ ਪਾਏ ਗਏ | ਉਪਰੰਤ ਗੁਰਦੁਆਰਾ ਅਰਬਨ ਅਸਟੇਟ ਵਿਖੇ ਅੰਤਿਮ ਅਰਦਾਸ ਹੋਈ | ਇਸ ਮੌਕੇ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਗੁਰਿੰਦਬੀਰ ਸਿੰਘ ਮੱਲ੍ਹੀ ਦੀ ਆਤਮਿਕ ਸਾਂਤੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਪੁੱਤਰ ਚੰਦਨਬੀਰ ਸਿੰਘ ਮੱਲ੍ਹੀ ਦੀ ਪਗੜੀ ਦੀ ਰਸਮ ਹੋਈ | ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਤੇ ਸਾਬਕਾ ਮੰਰਤੀ ਸ੍ਰੀ ਅਸ਼ਵਨੀ ਸ਼ੇਖੜੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਮੱਲ੍ਹੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ | ਇਸ ਮੌਕੇ ਗੁਰਲਾਲ ਸਿੰਘ ਬਾਜਵਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਮੱਲ੍ਹੀ, ਹੁਕਮ ਸਿੰਘ ਬਾਜਵਾ, ਚੰਦਨਬੀਰ ਸਿੰਘ ਮੱਲ੍ਹੀ, ਰਾਮਜੀਤ ਸਿੰਘ ਗਿੱਲ, ਜਸਕੀਰਤ ਸਿੰਘ ਕਾਹਲੋਂ, ਮੇਜਰ ਸਿੰਘ ਆਦਿ ਸਮੇਤ ਹੋਰ ਪਰਿਵਾਰਕ ਮੈਂਬਰ ਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾਈ ਹੋਲੇ-ਮਹੱਲੇ ਨੂੰ ਸਮਰਪਿਤ ਨੌਸ਼ਹਿਰਾ ਮੱਝਾ ਸਿੰਘ ਵਿਖੇ ਨੀਲਧਾਰੀ ਸੰਪਰਦਾਇ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਖੁਜਾਲਾ 'ਚ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।