29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਅਜੀਤ ਡੈਸਕ 04-03-2026
ਦੀਨਾਨਗਰ, 3 ਮਾਰਚ (ਸ਼ਾਮ ਸਿੰਘ ਘੁੰਮਣ)-ਬੀਤੇ ਦਿਨੀਂ ਦੋਰਾਂਗਲਾ ਥਾਣੇ ਦੀ ਆਦੀਆਂ ਚੈੱਕ ਪੋਸਟ 'ਤੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਸ਼ਹੀਦ ਦੇ ਪਿੰਡ ਗਾਦੜੀਆਂ ਵਿਖੇ ਕਰਵਾਇਆ ਗਿਆ | ਸਮਾਗਮ ਵਿਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਇਲਾਵਾ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਾਮਿਲ ਹੋ ਕੇ ਸ਼ਹੀਦ ਦੀ ਸ਼ਹਾਦਤ ਨੂੰ ਸਿੱਜਦਾ ਕੀਤਾ | ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦੇ ਸਪੈਸ਼ਲ ਡੀ.ਜੀ.ਪੀ.ਏ.ਐਸ ਰਾਏ, ਡੀ.ਆਈ.ਜੀ ਬਾਰਡਰ ਰੇਂਜ ਸੰਦੀਪ ਗੋਇਲ, ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਕਾਂਗਰਸੀ ਆਗੂ ਅਸ਼ੋਕ ਚੌਧਰੀ, ਭਾਜਪਾ ਆਗੂ ਜੋਗਿੰਦਰ ਸਿੰਘ ਛੀਨਾ ਅਤੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਵਿੱਕੀ ਨੇ ਕਿਹਾ ਕਿ ਸ਼ਹੀਦ ਏ.ਐੱਸ.ਆਈ ਗੁਰਨਾਮ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਮਾਣਮੱਤਾ ਇਤਿਹਾਸ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਦੇਸ਼ ਦੀ ਅਮਨ ਸ਼ਾਂਤੀ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਵਿਚ ਵੀ ਪੰਜਾਬ ਪੁਲਿਸ ਨੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਸਾਹਮਣਾ ਕੀਤਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ | ਉਨ੍ਹਾਂ ਕਿਹਾ ਕਿ ਉਹ ਆਦੀਆਂ ਚੈੱਕ ਪੋਸਟ 'ਤੇ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐੱਸ.ਆਈ ਗੁਰਨਾਮ ਸਿੰਘ ਅਤੇ ਪੰਜਾਬ ਹੋਮਗਾਰਡ ਦੇ ਜਵਾਨ ਸ਼ਹੀਦ ਅਸ਼ੋਕ ਕੁਮਾਰ ਨੂੰ ਸਿੱਜਦਾ ਕਰਦੇ ਹਨ ਅਤੇ ਸ਼ਹੀਦ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੇ ਹਨ |
ਪਿਛਲੀ ਖ਼ਬਰ ਪਿੰਡ ਪੁਰੀਆਂ ਕਲਾਂ ਵਿਖੇ 29ਵਾਂ ਸੰਤ ਸਮਾਗਮ ਅਤੇ ਅੰਮਿ੍ਤ ਸੰਚਾਰ 6, 7 ਤੇ 8 ਮਾਰਚ ਨੂੰ - ਬਾਬਾ ਗੁਰਦੀਪ ਸਿੰਘ <br/... ਅਗਲੀ ਖ਼ਬਰ ਖ਼ਾਲਸਾਈ ਹੋਲੇ-ਮਹੱਲੇ ਨੂੰ ਸਮਰਪਿਤ ਨੌਸ਼ਹਿਰਾ ਮੱਝਾ ਸਿੰਘ ਵਿਖੇ ਨੀਲਧਾਰੀ ਸੰਪਰਦਾਇ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।