29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬੈਂਕ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਹੋਇਆ ਚੋਰੀ

ਅਜੀਤ ਡੈਸਕ 04-03-2026

ਕਾਦੀਆਂ, 3 ਮਾਰਚ (ਕੁਲਵਿੰਦਰ ਸਿੰਘ)-ਕਾਦੀਆਂ ਕਸਬੇ ਦੇ ਸ਼ਹੀਦ ਭਗਤ ਸਿੰਘ ਚੌਕ ਲਾਗੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਸਾਹਮਣੇ ਖੜੇ ਕੀਤੇ ਮੋਟਰਸਾਈਕਲ ਚੋਰੀ ਹੋ ਗਿਆ | ਜਾਣਕਾਰੀ ਅਨੁਸਾਰ ਜਸਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਛੋਟਾ ਨੰਗਲ ਜੋ ਕਿ ਆਪਣੇ ਹੀਰੋ ਹਾਂਡਾ ਸਪਲੈਂਡਰ ਕਾਲੇ ਰੰਗ ਦੇ ਮੋਟਰਸਾਈਕਲ ਨੰਬਰ ਪੀ.ਬੀ. 18-ਐੱਸ.7901 'ਤੇ ਆਪਣੇ ਬੇਟੇ ਨਾਲ ਬੈਂਕ ਵਿਚ ਖਾਤਾ ਖੁੱਲਵਾਉਣ ਵਾਸਤੇ ਆਏ ਸਨ ਤੇ ਆਪਣਾ ਮੋਟਰਸਾਈਕਲ ਬੈਂਕ ਦੇ ਬਾਹਰ ਖੜਾ ਕਰ ਕੇ ਗਏ ਸਨ, ਕੁਝ ਸਮੇਂ ਬਾਅਦ ਜਦੋਂ ਉਹ ਬੈਂਕ ਤੋਂ ਬਾਹਰ ਆਏ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ | ਮੋਟਰਸਾਈਕਲ ਚੋਰੀ ਸੰਬੰਧੀ ਥਾਣਾ ਕਾਦੀਆਂ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ |

ਪਿਛਲੀ ਖ਼ਬਰ ਜੋਗਿੰਦਰ ਕੌਰ ਰੈਨੂੰ ਨਮਿਤ ਅਰਦਾਸ ਸਮਾਗਮ 'ਚ ਨਮ ਅੱਖਾਂ ਨਾਲ ਸ਼ਰਧਾਂਜਲੀ ਅਗਲੀ ਖ਼ਬਰ ਆਰ.ਐੱਮ.ਪੀ. ਡਾਕਟਰਾਂ ਵਲੋਂ ਚੋਲਾ ਸਾਹਿਬ ਦੇ ਦਰਸ਼ਨ ਕਰਨ ਜਾਂਦੀਆਂ ਸੰਗਤਾਂ ਲਈ ਭੇਟ ਪੱਤਣ ਵਿਖੇ ਲਗਾਇਆ ਮੁਫ਼ਤ ਮੈਡੀਕਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।