29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿੱਜੀ ਸਹਾਇਕ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਅਜੀਤ ਡੈਸਕ 04-03-2026
ਨਰੋਟ ਜੈਮਲ ਸਿੰਘ, 3 ਮਾਰਚ (ਸ਼ਸ਼ੀ ਕੁਮਾਰ)-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਰਸਨਲ ਅਸਿਸਟੈਂਟ (ਪੀ.ਏ.) ਵਿਕਾਸ ਨੇ ਅੱਜ ਆਪਣੇ ਸਾਥੀਆਂ ਸਮੇਤ ਹਲਕਾ ਭੋਆ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੇ ਨਾਲ 'ਆਪ' ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ ਬਲਾਕ ਪ੍ਰਧਾਨ ਪਵਨ ਫ਼ੌਜੀ ਅਤੇ ਬਲਾਕ ਪ੍ਰਧਾਨ ਸੇਵਾ ਮੁਕਤ ਕੁਲਵੰਤ ਸਿੰਘ ਸੂਬੇਦਾਰ, ਯੁੱਧ ਨਸ਼ਿਆਂ ਵਿਰੁੱਧ ਹਲਕਾ ਕੋਆਰਡੀਨੇਟਰ ਡਾ: ਨਿਖਿਲ ਅਤੇ ਹੋਰ ਪਾਰਟੀ ਦੇ ਵਰਕਰ ਹਾਜ਼ਰ ਸਨ | ਜਾਇਜ਼ੇ ਦੌਰਾਨ ਉਨ੍ਹਾਂ ਨੇ ਬਲਾਕ ਨਰੋਟ ਜੈਮਲ ਸਿੰਘ ਦੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਅਤੇ ਸੜਕਾਂ ਦੇ ਨਿਰਮਾਣ ਕੰਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਨਿਰਦੇਸ਼ ਦਿੱਤੇ | ਇਸ ਮੌਕੇ ਪਿੰਡ ਫ਼ਤਿਹਪੁਰ ਵਿਖੇ ਕੁਝ ਲੋਕਾਂ ਨੇ ਪੀ.ਏ. ਵਿਕਾਸ ਨੂੰ ਉਨ੍ਹਾਂ ਨੂੰ ਆ ਰਹੀਆਂ ਸਮੱਸਿਆ ਬਾਰੇ ਦੱਸਿਆ ਤੇ ਕੁਝ ਲੋਕਾਂ ਨੇ ਆਪਸੀ ਜ਼ਮੀਨੀ ਵਿਵਾਦ ਬਾਰੇ ਦੱਸਿਆ | ਜਿਸ 'ਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪੀ.ਏ. ਵਿਕਾਸ ਨੇ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮੌਕੇ 'ਤੇ ਲੋਕਾਂ ਦਾ ਨਿਪਟਾਰਾ ਕੀਤਾ ਅਤੇ ਕੁਝ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਭਰੋਸਾ ਦਵਾਇਆ | ਇਸ ਮੌਕੇ ਹਾਜ਼ਰ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿਚ ਆਮ ਆਦਮੀ ਨੂੰ ਵੋਟਾਂ ਪਾ ਕੇ ਇਕ ਵਾਰ ਫਿਰ ਤੋਂ 'ਆਪ' ਦੀ ਸਰਕਾਰ ਬਣਾਉਣ | ਨਰੇਸ਼ ਸੈਣੀ ਨੇ ਕਿਹਾ ਹਲਕੇ ਵਿਚ ਮੰਤਰੀ ਲਾਲ ਚੰਦ ਦੀ ਅਗਵਾਈ ਹੇਠ ਬਿਨਾਂ ਭੇਦਭਾਵ ਦੀ ਨੀਤੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜੋ ਕਿ ਪਿਛਲੀਆਂ ਸਰਕਾਰਾਂ ਤੋਂ ਨਹੀਂ ਹੋਏ ਹਨ |
ਪਿਛਲੀ ਖ਼ਬਰ 'ਆਪ' ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਸ਼ਾਹਪੁਰ ਰੋਡ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਨਸ਼ੇ ਦੇ ਖਿਲਾਫ਼ ਸ਼ਾਹਪੁਰ ਕੰਢੀ ਵਿਚ ਪੁਲਿਸ ਪਬਲਿਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।