30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨਾਜਾਇਜ਼ ਸ਼ਰਾਬ ਸਮੇਤ ਮਹਿਲਾ ਕਾਬੂ

ਅਜੀਤ ਡੈਸਕ 04-03-2026
ਤਾਰਾਗੜ੍ਹ, 3 ਮਾਰਚ (ਸੋਹਨ ਲਾਲ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਤਾਰਾਗੜ੍ਹ ਥਾਣਾ ਮੁਖੀ ਐਸ.ਐਚ.ਓ. ਅੰਗਰੇਜ ਸਿੰਘ ਦੀ ਅਗਵਾਈ ਹੇਠ ਤਾਰਾਗੜ੍ਹ ਪੁਲਿਸ ਵਲੋਂ ਇਕ ਮਹਿਲਾ ਨੂੰ 9 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅੰਗਰੇਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬਕਨੌਰ ਅੱਡੇ 'ਤੇ ਗਸ਼ਤ ਦੌਰਾਨ ਜਾ ਰਹੀ ਸੀ ਤਾਂ ਗੁਪਤ ਸੂਚਨਾ ਮਿਲੀ ਕਿ ਇਕ ਮਹਿਲਾ ਨਜਾਇਜ਼ ਦੇਸੀ ਲਾਹਣ ਵੇਚਣ ਦਾ ਧੰਦਾ ਕਰਦੀ ਹੈ ਅਤੇ ਇਸ ਸਮੇਂ ਉਹ ਆਪਣੇ ਪਿੰਡ ਹੈਬਤ ਪਿੰਡੀ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਹੀ ਹੈ | ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਹਿਲਾ ਦੇ ਘਰ ਛਾਪੇਮਾਰੀ ਕੀਤੀ | ਇਸ ਦੌਰਾਨ ਮਹਿਲਾ ਪੁਲਿਸ ਨੂੰ ਦੇਖ ਕੇ ਘਬਰਾ ਗਈ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੀ, ਪਰ ਪੁਲਿਸ ਪਾਰਟੀ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਉਸ ਮਹਿਲਾ ਦੇ ਘਰ ਪਏ ਪਲਾਸਟਿਕ ਦੇ ਕੈਨ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 9 ਬੋਤਲਾਂ ਦੇਸੀ ਸ਼ਰਾਬ ਲਾਹਨ ਬਰਾਮਦ ਹੋਈ | ਪੁਲਿਸ ਨੇ ਉਕਤ ਮਹਿਲਾ ਸ਼ਸ਼ੀ ਬਾਲਾ ਪਿੰਡ ਹੈਬਤ ਪਿੰਡੀ ਨੂੰ ਦੇਸੀ ਸ਼ਰਾਬ ਸਮੇਤ ਕਾਬੂ ਕਰਕੇ ਤਾਰਾਗੜ੍ਹ ਥਾਣੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਾੜਿਆ ਪੁਤਲਾ ਅਗਲੀ ਖ਼ਬਰ ਸਿਵਲ ਹਸਪਤਾਲ ਪਠਾਨਕੋਟ 'ਚ ਨਵੇਂ ਕਿ੍ਟੀਕਲ ਕੇਅਰ ਯੂਨਿਟ ਦੀ ਇਮਾਰਤ ਜਲਦ ਬਣ ਕੇ ਹੋਵੇਗੀ ਤਿਆਰ- ਡਾ: ਸੁਨੀਲ ਚੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।