30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਏ.ਐਂਡ.ਐਮ. ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਵੇਰਕਾ ਪਲਾਂਟ ਅੰਮਿ੍ਤਸਰ ਦਾ ਵਿੱਦਿਅਕ ਦੌਰਾ

ਅਜੀਤ ਡੈਸਕ 04-03-2026
ਪਠਾਨਕੋਟ, 3 ਮਾਰਚ (ਸੰਧੂ)-ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪਠਾਨਕੋਟ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਦੇ ਮਸ਼ਹੂਰ ਵੇਰਕਾ ਪਲਾਂਟ ਦਾ ਵਿੱਦਿਅਕ ਦੌਰਾ ਕੀਤਾ | ਇਹ ਉਦਯੋਗਿਕ ਦੌਰਾ ਸੰਸਥਾ ਦੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਅਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ | ਦੌਰੇ ਦੌਰਾਨ ਵਿਦਿਆਰਥੀਆਂ ਨੂੰ ਡੇਅਰੀ ਉਤਪਾਦਨ ਪ੍ਰਕਿਰਿਆ, ਗੁਣਵੱਤਾ ਨਿਯੰਤਰਨ ਪ੍ਰਣਾਲੀਆਂ, ਪੈਕੇਜਿੰਗ ਯੂਨਿਟਾਂ, ਕੋਲਡ ਸਟੋਰੇਜ ਪ੍ਰਬੰਧਨ ਅਤੇ ਸਪਲਾਈ ਚੇਨ ਪ੍ਰਬੰਧਨ ਬਾਰੇ ਵਿਸਤਿ੍ਤ ਜਾਣਕਾਰੀ ਪ੍ਰਦਾਨ ਕੀਤੀ ਗਈ | ਪਲਾਂਟ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੁੱਧ ਇਕੱਠਾ ਕਰਨ ਤੋਂ ਲੈ ਕੇ ਤਿਆਰ ਉਤਪਾਦਾਂ ਦੀ ਵੰਡ ਤੱਕ ਦੀ ਪੂਰੀ ਪ੍ਰਕਿਰਿਆ 'ਤੇ ਇਕ ਝਾਤ ਮਾਰੀ | ਉਨ੍ਹਾਂ ਨੇ ਭੋਜਨ ਸੁਰੱਖਿਆ ਮਿਆਰਾਂ, ਸੈਨੀਟੇਸ਼ਨ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ 'ਤੇ ਵੀ ਚਾਨਣਾ ਪਾਇਆ | ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਕਿਹਾ ਕਿ ਅਜਿਹੇ ਉਦਯੋਗਿਕ ਦੌਰਿਆਂ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਨੁਭਵ ਵੀ ਮਿਲਦਾ ਹੈ, ਜੋ ਉਨ੍ਹਾਂ ਦੇ ਕਰੀਅਰ ਨੂੰ ਬਣਾਉਣ ਵਿਚ ਮਦਦਗਾਰ ਸਾਬਤ ਹੁੰਦਾ ਹੈ | ਇਸ ਮੌਕੇ ਐਚ.ਓ.ਡੀ. ਨਿਧੀ ਗੁਪਤਾ, ਐਚ.ਓ.ਡੀ. ਅੰਕੁਸ਼ ਚੌਧਰੀ, ਐਚ.ਓ.ਡੀ. ਜਤਿਨ ਕੁਮਾਰ, ਪਲੇਸਮੈਂਟ ਕੋਆਰਡੀਨੇਟਰ ਮਿਸ ਭਾਵਨਾ ਗੁਲਾਟੀ, ਰਾਗਿਨੀ ਮਹਾਜਨ, ਨਮਿਤਾ ਡੋਗਰਾ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਕਸ਼ਮੀ ਪੈਲੇਸ ਸੁੰਦਰ ਚੱਕ ਵਿਖੇ ਪੁਲਿਸ ਪਬਲਿਕ ਮੀਟਿੰਗ ਅਗਲੀ ਖ਼ਬਰ ਜੁਆਇੰਟ ਸਕੱਤਰ ਭਾਰਤ ਸਰਕਾਰ ਅਰਿੰਦਮ ਮੋਦਕ ਨੇ ਪੀ.ਐਮ. ਸ੍ਰੀ ਸਕੂਲਾਂ ਦੇ ਪਿੰ੍ਰਸੀਪਲਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।