30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕੈਨੇਡਾ ਟੀ-20 ਵਿਸ਼ਵ ਕੱਪ ਦੇ ਕਪਤਾਨ ਦਿਲਪ੍ਰੀਤ ਸਿੰਘ ਬਾਜਵਾ ਦਾ ਕੀਤਾ ਸਨਮਾਨ

ਅਜੀਤ ਡੈਸਕ 04-03-2026
ਪਠਾਨਕੋਟ, 3 ਮਾਰਚ (ਸੰਧੂ)-ਕਿ੍ਕਟ ਐਸੋਸੀਏਸ਼ਨ ਪਠਾਨਕੋਟ ਨੇ ਕੈਨੇਡਾ ਦੀ ਟੀ-20 ਵਿਸ਼ਵ ਕੱਪ ਟੀਮ ਦੇ ਕਪਤਾਨ ਦਿਲਪ੍ਰੀਤ ਸਿੰਘ ਬਾਜਵਾ ਦਾ ਸਵਾਗਤ ਅਤੇ ਸਨਮਾਨ ਕਰਨ ਲਈ ਕੁਠੇਰ ਕਿ੍ਕਟ ਗਰਾਊਾਡ ਵਿਖੇ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ | ਪਠਾਨਕੋਟ ਜ਼ਿਲ੍ਹੇ ਅਤੇ ਆਸ ਪਾਸ ਦੇ ਖੇਤਰਾਂ ਦੇ 100 ਤੋਂ ਵੱਧ ਖਿਡਾਰੀਆਂ ਨੇ ਸਮਾਗਮ ਵਿਚ ਹਿੱਸਾ ਲਿਆ | ਜਿਸ ਨਾਲ ਇਹ ਸਥਾਨਿਕ ਕਿ੍ਕਟ ਲਈ ਇਕ ਮਾਣਮੱਤਾ ਅਤੇ ਯਾਦਗਾਰੀ ਮੌਕਾ ਬਣ ਗਿਆ | ਦਿਲਪ੍ਰੀਤ ਸਿੰਘ ਬਾਜਵਾ ਜਿਸ ਨੇ ਅੰਤਰਰਾਸ਼ਟਰੀ ਪੱਧਰ 'ਤੇ ਕੈਨੇਡਾ ਦੀ ਨੁਮਾਇੰਦਗੀ ਕੀਤੀ ਹੈ ਅਤੇ ਮਾਂਟਰੀਅਲ ਟਾਈਗਰਜ਼, ਸੀਏਟਲ ਥੰਡਰਬੋਲਟਸ ਅਤੇ ਸਰੀ ਸ਼ਾਈਨਜ਼ ਵਰਗੀਆਂ ਟੀਮਾਂ ਨਾਲ ਵੀ ਜੁੜੇ ਹੋਏ ਹਨ, ਨੇ ਨੌਜਵਾਨ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਸਫ਼ਰ ਦੇ ਕੀਮਤੀ ਅਨੁਭਵ ਸਾਂਝੇ ਕੀਤੇ | ਉਨ੍ਹਾਂ ਨੇ ਉੱਚ ਪੱਧਰ 'ਤੇ ਸਫਲਤਾ ਪ੍ਰਾਪਤ ਕਰਨ ਲਈ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਆਤਮ-ਵਿਸ਼ਵਾਸ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਕਿ੍ਕਟ ਐਸੋਸੀਏਸ਼ਨ ਪਠਾਨਕੋਟ ਦੇ ਸਕੱਤਰ ਸੰਨੀ ਮਹਾਜਨ ਨੇ ਕੈਨੇਡੀਅਨ ਕਪਤਾਨ ਦੀ ਮੇਜ਼ਬਾਨੀ ਕਰਨ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਈ ਪਠਾਨਕੋਟ ਦੇ ਕਿ੍ਕਟ ਭਾਈਚਾਰੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਇਕ ਅਜਿਹੇ ਖਿਡਾਰੀ ਦਾ ਸਵਾਗਤ ਕਰ ਰਹੇ ਹਨ, ਜੋ ਟੀ-20 ਵਿਸ਼ਵ ਕੱਪ ਵਿਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰ ਰਿਹਾ ਹੈ | ਅਜਿਹੀਆਂ ਗੱਲਬਾਤਾਂ ਸਾਡੇ ਨੌਜਵਾਨ ਖਿਡਾਰੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਅਣਥੱਕ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਕਿ੍ਕਟ ਐਸੋਸੀਏਸ਼ਨ ਪਠਾਨਕੋਟ ਜ਼ਮੀਨੀ ਪੱਧਰ 'ਤੇ ਖਿਡਾਰੀਆਂ ਨੂੰ ਸਹੀ ਪਲੇਟਫ਼ਾਰਮ ਅਤੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ | ਸੰਯੁਕਤ ਸਕੱਤਰ ਪ੍ਰਸ਼ਾਂਤ ਸ਼ਰਮਾ ਅਤੇ ਮੁੱਖ ਕੋਚ ਇੰਦਰਜੀਤ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ |
ਪਿਛਲੀ ਖ਼ਬਰ ਆਰੀਆ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਸਾਈਬਰ ਸੁਰੱਖਿਆ ਦਿਵਸ ਮਨਾਇਆ ਅਗਲੀ ਖ਼ਬਰ ਥਾਣਾ ਨਰੋਟ ਪੁਲਿਸ ਨੇ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।