08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਪਿੰਡਾਂ 'ਚ ਮੀਟਿੰਗਾਂ ਦਾ ਦੌਰ ਜਾਰੀ-ਕਮਲਜੀਤ ਚਾਵਲਾ

ਅਜੀਤ ਡੈਸਕ 08-03-2026

ਦੀਨਾਨਗਰ, 7 ਮਾਰਚ (ਸੋਢੀ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਅਨੁਸਾਰ ਦੀਨਾਨਗਰ ਵਿਧਾਨ ਸਭਾ ਖੇਤਰ ਵਿਚ ਪਾਰਟੀ ਨੂੰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿਚ ਲੱਗਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ | ਉਕਤ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਦੀਨਾਨਗਰ ਦੇ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਵਿਕਾਸ ਕਾਰਜਾਂ ਤੇ ਮਿਲਦੀਆਂ ਸਹੂਲਤਾਂ ਨੂੰ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸੱਤਾ ਵਿਚ ਆਉਣ 'ਤੇ ਸੂਬੇ 'ਚ ਵਿਕਾਸ ਦੇ ਕਾਰਜ ਯੁੱਧ ਪੱਧਰ 'ਤੇ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਲੋਕ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਦੇਖਣਾ ਚਾਹੰੁਦੇ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੇ ਲੋਕਾਂ ਦੇ ਹਿਤ ਲਈ ਕੰਮ ਕੀਤਾ ਹੈ ਤੇ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਸੱਤਾ 'ਤੇ ਕਾਬਜ਼ ਹੋਵੇਗੀ ਤੇ ਵਿਕਾਸ ਪੱਖੋਂ ਪੱਛੜ ਚੁੱਕਾ ਸੂਬਾ ਫਿਰ ਤੋਂ ਵਿਕਾਸ ਦੀਆਂ ਲੀਹਾਂ 'ਤੇ ਆਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਜਿਸ ਨਾਲ ਸੂਬੇ ਦੇ ਲੋਕ ਨਿਰਾਸ਼ ਹਨ | ਉਨ੍ਹਾਂ ਕਿਹਾ ਕਿ ਦੀਨਾਨਗਰ ਵਿਧਾਨ ਸਭਾ ਖੇਤਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ 'ਤੇ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਕਿ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋ ਸਕੇ | ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਦਲਬੀਰ ਸਿੰਘ ਬਿੱਲਾ, ਸਰਵਜੀਤ ਸਿੰਘ ਲਾਲੀਆ,ਹਰਦੀਪ ਮੇਘੀਆਂ ਤੇ ਹੋਰ ਅਹੁਦੇਦਾਰ ਵੀ ਸ਼ਾਮਲ ਸਨ |

ਪਿਛਲੀ ਖ਼ਬਰ ਔਰਤਾਂ ਨੂੰ ਮਰਦਾਂ ਦੇ ਬਰਾਬਰ ਹੀ ਅਧਿਕਾਰ ਮਿਲਣੇ ਚਾਹੀਦੇ ਹਨ : ਜ਼ਿਲ੍ਹਾ ਪ੍ਰਧਾਨ ਚਾਹਲ <br/> ਅਗਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।