08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਰਕਾਰੀ ਮੁਲਾਜ਼ਮਾਂ ਤੇ ਅਧਿਆਪਕਾਂ ਵਲੋਂ ਵਿਧਾਨ ਸਭਾ ਦਾ ਘਿਰਾਓ ਅੱਜ : ਫੱਜੂਪੁਰ <br/>

ਅਜੀਤ ਡੈਸਕ 08-03-2026
ਧਾਰੀਵਾਲ, 7 ਮਾਰਚ (ਸਵਰਨ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਬਜਟ ਇਜਲਾਸ ਦੌਰਾਨ 8 ਮਾਰਚ ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਵਿਖੇ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਆਪਕ ਇਕੱਠੇ ਹੋਣਗੇ ਤੇ ਉਥੋਂ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਗੇ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਆਗੂ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਯੂਨੀਅਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ | ਅਸ਼ਵਨੀ ਫੱਜੂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਹਰ ਮੁਲਾਜ਼ਮ ਨੂੰ ਹਰ ਮਹੀਨੇ 15 ਤੋਂ 20 ਹਜ਼ਾਰ ਰੁਪਏ ਤੱਕ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ |

ਪਿਛਲੀ ਖ਼ਬਰ ਰੋਟਰੀ ਕਲੱਬ ਬਟਾਲਾ ਵਲੋਂ ਕੈਨੇਡਾ ਕਿ੍ਕਟ ਟੀਮ ਦੇ ਕਪਤਾਨ ਦਿਲਪ੍ਰੀਤ ਸਿੰਘ ਬਾਜਵਾ ਦਾ ਸਨਮਾਨ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।