09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕਾਹਲੋਂ ਪਰਿਵਾਰ ਨੇ ਸੰਗ ਦੇ ਸਵਾਗਤ ਲਈ ਲਗਾਇਆ ਲੰਗਰ

ਅਜੀਤ ਡੈਸਕ 08-03-2026
ਗੁਰਦਾਸਪੁਰ, 7 ਮਾਰਚ (ਚੱਕਰਾਜਾ)-ਡੇਰਾ ਬਾਬਾ ਨਾਨਕ ਦੇ ਚੋਲ੍ਹਾ ਸਾਹਿਬ ਦੇ ਮੇਲੇ ਨੰੂ ਲੈ ਕੇ ਗੁਰਦੁਆਰਾ ਬਾਬਾ ਟਹਿਲ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਕਾਹਲੋਂ ਪਰਿਵਾਰ ਵਲੋਂ ਆਪਣੇ ਪਿਤਾ ਹਰਦੇਵ ਸਿੰਘ ਦੀ ਯਾਦ 'ਚ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪੈਦਲ ਸੰਗ ਦਾ ਗੁਰਦਾਸਪੁਰ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਅਤੇ ਸੰਗਤ ਲਈ ਲੰਗਰ ਵੀ ਲਗਾਇਆ | ਇਸ ਮੌਕੇ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਕਾਹਲੋਂ, ਹੈਰੀ ਕਾਹਲੋਂ ਤੇ ਪਰਿਵਾਰ ਵਲੋਂ ਸੰਗਤਾਂ ਨੰੂ ਲੰਗਰ ਵਰਤਾਇਆ ਅਤੇ ਪੰਜ ਪਿਆਰਿਆਂ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ਚੇਅਰਮੈਨ ਮਨਮੋਹਨ ਸਿੰਘ ਭਾਗੋਵਾਲੀਆ, ਜਨਰਲ ਸਕੱਤਰ ਬਲਬੀਰ ਸਿੰਘ ਪਾਹੜਾ, ਦੀਪਕ ਗੌਤਮ, ਬੌਬੀ ਸਰਪੰਚ, ਅਸ਼ੋਕ ਕੁਮਾਰ, ਲਾਲਾ ਜੀ, ਅਨਿਲ ਮਹਾਜਨ, ਲਵ ਮਹਾਜਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਯੂਨਾਈਟਿਡ ਪੈਨਸ਼ਨਰ ਐਸੋਸੀਏਸ਼ਨ ਦਾ ਪੁਨਰਗਠਨ, ਹਰਜੀਤ ਸਿੰਘ ਟਰਪਈ ਬਣੇ ਕਨਵੀਨਰ <br/> ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।