09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੈਨੇਜਰ ਸਤਨਾਮ ਸਿੰਘ ਗੋਸਲ ਵਲੋਂ ਜੋੜ ਮੇਲੇ ਦੌਰਾਨ ਕੀਤੇ ਪ੍ਰਬੰਧਾਂ ਲਈ ਸਿਵਲ ਪ੍ਰਸ਼ਾਸਨ ਤੇ ਸਮਾਜਸੇਵੀ ਸੰਸਥਾਵਾਂ ਦਾ ਧੰਨਵਾਦ <br/>

ਅਜੀਤ ਡੈਸਕ 08-03-2026
ਡੇਰਾ ਬਾਬਾ ਨਾਨਕ, 7 ਮਾਰਚ (ਵਿਜੇ ਸ਼ਰਮਾ)-ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਪੱੁਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਸਤਨਾਮ ਸਿੰਘ ਗੋਸਲ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਉਹ ਪਾਵਨ ਅਸਥਾਨ ਹਨ, ਜਿੱਥੇ ਨਤਮਸਤਕ ਹੋਣ ਵਾਲੇ ਸਾਰੇ ਸ਼ਰਧਾਲੂਆਂ ਦੀ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ | ਮੈਨੇਜਰ ਗੋਸਲ ਨੇ ਜੋੜ ਮੇਲੇ ਦੌਰਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੀ ਰਿਹਾਇਸ਼, ਲੰਗਰ, ਮੈਡੀਕਲ ਸੇਵਾਵਾਂ ਲਈ ਕੀਤੇ ਸੁਚੱਜੇ ਪ੍ਰਬੰਧਾਂ ਲਈ ਜਿੱਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦਾ ਧੰਨਵਾਦ ਕੀਤਾ, ਉਥੇ ਇਲਾਕੇ ਦੀਆਂ ਸੰਗਤਾਂ ਵਲੋਂ ਪਿੰਡਾਂ ਦੇ ਬਾਹਰ ਲਗਾਏ ਗਏ ਲੰਗਰਾਂ, ਰਿਹਾਇਸ਼ ਆਦਿ ਦੇ ਕੀਤੇ ਗਏ ਪ੍ਰਬੰਧਾਂ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ | ਜਥੇ. ਗੋਸਲ ਨੇ ਐੱਸ.ਡੀ.ਐੱਮ. ਅਦਿੱਤਆ ਸ਼ਰਮਾ, ਡੀ.ਐੱਸ.ਪੀ. ਜੋਗਾ ਸਿੰਘ, ਐੱਸ.ਐੱਚ.ਓ. ਅਸ਼ੋਕ ਸ਼ਰਮਾ ਤੋਂ ਇਲਾਵਾ ਸੁਖਮਨੀ ਸੇਵਾ ਸੁਸਇਟੀ ਡੇਰਾ ਬਾਬਾ ਨਾਨਕ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਨਗਰ ਕੌਸਲ, ਸਿਵਲ ਅਤੇ ਪੁਲਿਸ ਪ੍ਰਸ਼ਾਸਨ, ਪਿੰਡ ਠੱਠਾ ਦੀ ਸਮੂਹ ਸਾਧ ਸੰਗਤ, ਅੱਚਲ ਸਾਹਿਬ ਸੇਵਾ ਸੁਸਾਇਟੀ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਲੰਗਰ ਕਮੇਟੀਆਂ, ਮੈਡੀਕਲ ਟੀਮਾਂ ਆਦਿ ਵਲੋਂ ਕੀਤੇ ਗਏ ਮਿਆਰੀ ਪ੍ਰਬੰਧਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਬੁਰਜ ਸਹਿਬ, ਨਿਸ਼ਾਨ ਸਿੰਘ ਸੁਪਰਵਾਈਜ਼ਰ, ਸੁਖਜਿੰਦਰ ਸਿੰਘ ਸਹਾਇਕ, ਗੁਰ ਸਾਹਿਬ ਸਿੰਘ ਸੁਪਰਵਾਈਜ਼ਰ, ਸੁਰਜੀਤ ਸਿੰਘ ਲੇਖਕਾਰ, ਸੁਖਵਿੰਦਰ ਸਿੰਘ ਖਜ਼ਾਨਚੀ, ਜਗਦੀਪ ਸਿੰਘ, ਪਰਗਟ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ ਮਹਿਮੇਚੱਕ, ਮਨਬੀਰ ਸਿੰਘ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਵਲੋਂ 13 ਦੀ ਰੈਲੀ ਸੰਬੰਧੀ ਭਾਗੋਵਾਲ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।