23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਨਤੀਜਿਆਂ 'ਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 29-03-2026
ਬਟਾਲਾ, 28 ਮਾਰਚ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ 'ਚ ਅੱਜ ਨਰਸਰੀ ਤੋਂ ਲੈ ਕੇ 7ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਜਿਸ ਸੰਬੰਧੀ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਐੱਮ.ਡੀ. ਜਗੀਰ ਸਿੰਘ ਕਾਹਲੋਂ ਨੇ ਸਕੂਲ ਦੀ ਪ੍ਰਗਤੀ ਤੇ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਤੇ ਆਸ-ਪਾਸ ਦੇ ਇਲਾਕੇ ਵਿਚ ਪਿਛਲੇ ਕਰੀਬ 40 ਸਾਲਾਂ ਤੋਂ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰ ਰਿਹਾ ਹੈ | ਇਥੋਂ ਪੜ੍ਹੇ ਵਿਦਿਆਰਥੀ ਦੇਸ਼-ਵਿਦੇਸ਼ਾਂ ਵਿਚ ਰਹਿ ਕੇ ਉੱਚ ਅਹੁਦਿਆਂ 'ਤੇ ਸੇਵਾ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਸਾਡੇ ਸਕੂਲ 'ਚ ਨਰਸਰੀ ਜਮਾਤ ਤੋਂ ਲੈ ਕੇ +2 'ਚ ਮੈਡੀਕਲ/ਨਾਨ ਮੈਡੀਕਲ, ਕਾਮਰਸ ਦੀ ਵਿਦਿਆ ਦਿੱਤੀ ਜਾਂਦੀ ਹੈ | ਇਸ ਮੌਕੇ ਪਿ੍ੰਸੀਪਲ ਲਵਪ੍ਰੀਤ ਸਿੰਘ ਕਾਹਲੋਂ, ਉਪ ਪਿ੍ੰਸੀਪਲ ਡਾਲੀ ਕਾਹਲੋਂ, ਮੈਨੇਜਰ ਅਮਨਦੀਪ ਸਿੰਘ ਕਾਹਲੋਂ, ਸੀਮਾ, ਆਰਜੂ, ਰਕੇਸ਼ ਕੁਮਾਰ, ਬਲਵਿੰਦਰ ਸਿੰਘ, ਕੰਵਲ, ਮੋਨਿਕਾ, ਰੇਣੂ, ਜੋਤੀ, ਕਿਰਨ, ਮਨੀਸ਼ਾ, ਲਵਪ੍ਰੀਤ ਸਿੰਘ, ਨਤਾਸ਼ਾ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਪੂਨਮ, ਗੁਰਵਿੰਦਰ ਸਿੰਘ, ਤਜਿੰਦਰ, ਸੋਨੀਆ, ਮਨਿੰਦਰ, ਰਜਿੰਦਰ ਕੌਰ ਆਦਿ ਹਾਜ਼ਰ ਸਨ |

28ਬੀਟੀਐਲ20
ਪਿਛਲੀ ਖ਼ਬਰ ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਨੇ ਕਵੀ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਮਹੰਤ ਰਘੁਵੀਰ ਦਾਸ ਵਲੋਂ ਨਰ ਸੇਵਾ ਨਰਾਇਣ ਸੇਵਾ ਸੰਸਥਾ ਨੰੂ 11 ਹਜ਼ਾਰ ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।