23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੁਰਪ੍ਰੀਤ ਕੌਰ ਪੰਨੂੰ ਨੇ ਵੱਖ-ਵੱਖ ਪਿੰਡਾਂ 'ਚ ਔਰਤ ਵਿੰਗ ਦੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ

ਅਜੀਤ ਡੈਸਕ 29-03-2026
ਫ਼ਤਹਿਗੜ੍ਹ ਚੂੜੀਆਂ, 28 ਮਾਰਚ (ਅਵਤਾਰ ਸਿੰਘ ਰੰਧਾਵਾ)- ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਤੇ 2027 ਮਿਸ਼ਨ ਨੂੰ ਸਰ ਕਰਨ ਲਈ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਗੁਰਪ੍ਰੀਤ ਕੌਰ ਪੰਨੂੰ ਵਲੋਂ ਸਾਥਣਾਂ ਸਮੇਤ ਹਲਕੇ ਦੇ ਪਿੰਡ ਨੰਦਿਆਂਵਾਲ, ਟਾਹਲੀ, ਮਲਕਵਾਲ ਅਤੇ ਕੋਟ ਖਜ਼ਾਨਾ ਆਦਿ ਪਿੰਡਾਂ 'ਚ ਵੱਡੀ ਗਿਣਤੀ ਵਿਚ ਔਰਤਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਔਰਤ ਵਰਗ ਨੂੰ ਸਨਮਾਨ ਦੇ ਕੇ ਜਿੱਥੇ ਮਹੀਨਾਵਾਰ ਰਾਸ਼ੀ ਜਾਰੀ ਕੀਤੀ ਹੈ ਉਥੇ 2027 ਦੀ ਜੰਗ ਜਿੱਤਣ ਲਈ ਔਰਤ ਸਮਾਜ ਦੇ ਵੱਡੇ ਸਹਿਯੋਗ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਰੋਜ਼ਾਨਾ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਚ ਔਰਤਾਂ ਦੀ ਹਾਜ਼ਰੀ ਵਿਸ਼ਾਲ ਹੁੰਦੀ ਜਾ ਰਹੀ ਹੈ, ਜਿਸ ਤੋਂ ਪਤਾ ਲਗਦਾ ਹੈ ਕਿ ਔਰਤਾਂ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪ੍ਰਣ ਕਰੀ ਬੈਠੀਆਂ ਹਨ | ਇਸ ਮੌਕੇ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਸਿਮਰਜੀਤ ਕੌਰ, ਜੋਗਿੰਦਰ ਕੌਰ, ਕਸ਼ਮੀਰ ਕੌਰ, ਰਾਜਵੰਤ ਕੌਰ, ਰਾਜਵੀਰ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ, ਸੁਖਜੀਤ ਕੌਰ, ਸੁਖਵਿੰਦਰ ਕੌਰ, ਕੁਲਵੰਤ ਕੌਰ, ਦਲਜੀਤ ਕੌਰ, ਮਨਦੀਪ ਕੌਰ, ਬਲਬੀਰ ਕੌਰ, ਕੁਲਜੀਤ ਕੌਰ, ਸੁਖਜੀਤ ਕੌਰ, ਮਲਜਿੰਦਰ ਕੌਰ, ਅਮਨਦੀਪ ਕੌਰ, ਆਪ ਆਗੂ ਗੁਰਪਾਲ ਸਿੰਘ, ਮਾ. ਸਰਜੀਤ ਸਿੰਘ ਨੰਦਿਆਂਵਾਲ, ਗੁਰਦੇਵ ਸਿੰਘ, ਗੁਰਪ੍ਰਤਾਪ ਸਿੰਘ, ਸਤਿੰਦਰ ਸਿੰਘ, ਹਰਮਨਜੀਤ ਸਿੰਘ, ਸ਼ੁਭਦੀਪ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਗਾ ਅਧਿਆਪਕ-ਮਾਪੇ ਮਿਲਣੀ ਮੌਕੇ ਰੁਜ਼ਗਾਰ ਮਦਦ ਡੈਸਕ ਲਗਾਇਆ ਅਗਲੀ ਖ਼ਬਰ ਮਨਦੀਪ ਸਿੰਘ ਸਿੱਧੂ ਨੇ ਜਨਰਲ ਸਕੱਤਰ ਨਿਯੁਕਤ ਹੋਣ 'ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।