25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀ ਕਾਬੂ

ਅਜੀਤ ਡੈਸਕ 29-03-2026
ਤਾਰਾਗੜ੍ਹ, 28 ਮਾਰਚ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਵਿਖੇ ਪੈਂਦੇ ਥਾਣਾ ਤਾਰਾਗੜ੍ਹ ਦੇ ਪਿੰਡ ਗੱਜੂ ਖ਼ਾਲਸਾ ਵਿਖੇ ਪੁਲਿਸ ਵਲੋਂ ਨਜਾਇਜ਼ ਮਾਈਨਿੰਗ ਕਰ ਰਹੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਮੁਖੀ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੂੰ ਦੇਖਣ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਮਾਈਨਿੰਗ ਅਧਿਕਾਰੀਆਂ ਨੂੰ ਨਾਲ ਲੈ ਕੇ ਸਪੈਸ਼ਲ ਆਪ੍ਰੇਸ਼ਨ ਤਹਿਤ ਛਾਪੇਮਾਰੀ ਕੀਤੀ ਗਈ ਅਤੇ ਮੌਕੇ 'ਤੇ ਉਕਤ ਵਿਅਕਤੀਆਂ ਨੂੰ ਤਿੰਨ ਪੋਕਲੇਨ ਮਸ਼ੀਨਾਂ ਸਮੇਤ ਨਜਾਇਜ਼ ਮਾਈਨਿੰਗ ਕਰਦੇ ਮੌਕੇ 'ਤੇ ਕਾਬੂ ਕੀਤਾ ਗਿਆ | ਜਦੋਂ ਕਿ ਉਕਤ ਵਿਅਕਤੀਆਂ ਕੋਲੋਂ ਲਾਇਸੈਂਸੀ ਰਿਵਾਲਵਰ 45 ਬੋਰ ਤੇ 6 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ | ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਆਪਣਾ ਨਾਂਅ ਮਨਜਿੰਦਰ ਸਿੰਘ, ਮਲਕੀਤ ਸਿੰਘ ਪੁੱਤਰਾਨ ਜਗੀਰ ਸਿੰਘ ਬਾਸੀ ਗੱਜੂ ਜਗੀਰ ਜ਼ਿਲ੍ਹਾ ਪਠਾਨਕੋਟ ਦੱਸਿਆ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਪੁਲਿਸ ਵਲੋਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪਠਾਨਕੋਟ ਵਿਖੇ ਆਮ ਆਦਮੀ ਕਲੀਨਿਕ ਦਾ ਕੈਬਨਿਟ ਮੰਤਰੀ ਕਟਾਰੂਚੱਕ ਵਲੋਂ ਉਦਘਾਟਨ ਅਗਲੀ ਖ਼ਬਰ ਆਰੀਆ ਗਰਲਜ਼ ਸਕੂਲ ਦੇ ਨਤੀਜੇ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।