26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 29-03-2026
ਪਠਾਨਕੋਟ, 28 ਮਾਰਚ (ਸੰਧੂ)- ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿਖੇ ਅੱਜ ਮੈਗਾ ਮਾਪੇ-ਅਧਿਆਪਕ ਮਿਲਣੀ ਉਤਸ਼ਾਹ ਨਾਲ ਕਰਵਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਮਾਪਿਆਂ ਨੇ ਹਾਜ਼ਰੀ ਭਰਦਿਆਂ ਆਪਣੇ ਬੱਚਿਆਂ ਦੀ ਸਿੱਖਿਆ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਮਿਲਣੀ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪ੍ਰਗਤੀ ਰਿਪੋਰਟ ਦਿਖਾਈ ਗਈ ਤੇ ਸਕੂਲ ਵਲੋਂ ਸਮੂਹ ਨਤੀਜੇ ਦਾ ਐਲਾਨ ਕੀਤਾ ਗਿਆ | ਮੁੱਖ ਅਧਿਆਪਕਾ ਰਾਜ ਕੁਮਾਰੀ ਤੇ ਸਮੂਹ ਸਟਾਫ ਵਲੋਂ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਵੇਂ ਸੈਸ਼ਨ ਦੀਆਂ ਕਲਾਸਾਂ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਤੇ ਮਾਪਿਆਂ ਨੂੰ ਬੱਚਿਆਂ ਦਾ ਵੱਧ ਤੋਂ ਵੱਧ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕਾਂ ਵਲੋਂ ਵੀ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ, ਅਨੁਸ਼ਾਸਨ ਤੇ ਨੈਤਿਕ ਮੁੱਲਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪ੍ਰੇਮ ਭੜੋਲੀ, ਯਸ਼ਪਾਲ, ਵਿਕਾਸ ਧਵਨ, ਮੈਡਮ ਪ੍ਰਵੀਨ ਵਾਲਾ, ਅਨੂ ਰੇਖਾ, ਦੀਪਿਕਾ ਸ਼ਰਮਾ, ਗੁਰਪ੍ਰੀਤ ਕੌਰ, ਨਿਧੀ ਸ਼ਰਮਾ, ਅਲਕਾ ਸੰਬਿਆਲ, ਹਰਜੀਤ ਕੌਰ ਤੇ ਆਰਤੀ ਸਮੇਤ ਹੋਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬੇਗੋਵਾਲ ਤਾਰਾਗੜ੍ਹ ਸਪੋਰਟਸ ਕਲੱਬ ਵਲੋਂ ਸਿੰਗਲ ਵਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪਠਾਨਕੋਟ ਹਾਰਡਵੇਅਰ ਐਂਡ ਪੇਂਟ ਐਸੋਸੀਏਸ਼ਨ ਦਾ ਪ੍ਰਧਾਨ ਬਣਨ 'ਤੇ ਪੰਕਜ ਮਹਾਜਨ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।