26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਸੀਨੀਅਰ ਸੈਕੰਡਰੀ ਮਲਕਪੁਰ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ

ਅਜੀਤ ਡੈਸਕ 29-03-2026
ਪਠਾਨਕੋਟ, 28 ਮਾਰਚ (ਵਿਨੋਦ)- ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਲਕਪੁਰ ਵਿਖੇ ਪਿ੍ੰਸੀਪਲ ਜੋਤੀ ਪਰਾਸ਼ਰ ਦੀ ਅਗਵਾਈ ਹੇਠ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਜ਼ਿਲਾ ਉਪ ਸਿੱਖਿਆ ਅਫ਼ਸਰ ਡੀ.ਜੀ. ਸਿੰਘ ਸ਼ਾਮਿਲ ਹੋਏ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਚਾਰ ਸਾਲਾਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਹਾਈਟੈੱਕ ਲੈਬ, ਸਾਇੰਸ ਤੇ ਕੰਪਿਊਟਰ ਸਿੱਖਿਆ ਨਾਲ ਸਬੰਧਿਤ ਲੈਬ 'ਚ ਬੱਚਿਆਂ ਨੂੰ ਆਧੁਨਿਕ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਬੱਚੇ ਮਾਪਿਆਂ, ਸਕੂਲ ਤੇ ਪੰਜਾਬ ਦਾ ਨਾਂਅ ਰੌਸ਼ਨ ਕਰ ਸਕਣ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਮਲਕਪੁਰ ਦੇ 36 ਵਿਦਿਆਰਥੀਆਂ ਵਲੋਂ ਮੈਰੀਟੋਰੀਅਸ ਸਕੂਲ ਲਈ ਟੈੱਸਟ ਦਿੱਤਾ ਗਿਆ ਸੀ, ਜਿਸ ਵਿਚ 34 ਵਿਦਿਆਰਥੀ ਸਫਲ ਹੋਏ ਹਨ ਜੋ ਕਿ ਵੱਡੀ ਉਪਲਬਧੀ ਹੈ |
ਪਿਛਲੀ ਖ਼ਬਰ ਸੂਬੇ 'ਚ ਸਰਕਾਰ ਬਣਨ 'ਤੇ ਵਰਲਡ ਸਕਿੱਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ - ਸੁਖਬੀਰ ਅਗਲੀ ਖ਼ਬਰ ਮਾਝਾ ਜ਼ੋਨ ਪ੍ਰਧਾਨ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਦੀ ਅਗਵਾਈ 'ਚ ਵੱਡਾ ਕਾਫਲਾ ਅਟਾਰੀ ਬਾਰਡਰ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।