26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਾਲ਼ੇ 'ਚ ਡਿੱਗਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਅਜੀਤ ਡੈਸਕ 29-03-2026
ਨਰੋਟ ਮਹਿਰਾ, 28 ਮਾਰਚ (ਰਾਜ ਕੁਮਾਰੀ)- ਪਿੰਡ ਫਰੀਦਾਨਗਰ ਤੇ ਪਿੰਡ ਜਕਰੋਰ ਸੜਕ ਕਿਨਾਰੇ ਵਗਦੇ ਨਾਲੇ ਵਿਚ ਮੋਟਰਸਾਈਕਲ ਤੇ ਮੋਟਰਸਾਈਕਲ ਡਿੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਰਬਜੀਤ ਸਿੰਘ ਉਰਫ਼ ਮਿੱਠੂ ਪੁੱਤਰ ਮਹਿੰਦਰ ਸਿੰਘ ਵਾਸੀ ਫਰੀਦਾਨਗਰ ਵਜੋਂ ਹੋਈ ਹੈ | ਪੁਲਿਸ ਇੰਚਾਰਜ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਿੰਡ ਫਰੀਦਾਨਗਰ ਤੇ ਜਕਰੋਰ ਨਾਲੇ ਵਿਚ ਇਕ ਮੋਟਰਸਾਈਕਲ ਸਵਾਰ ਡਿੱਗ ਗਿਆ ਹੈ ਤੇ ਮੌਕੇ 'ਤੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਉਹ ਨੰੂ ਬਾਹਰ ਕੱਢਿਆ | ਮਿ੍ਤਕ ਪਿੰਡ ਜਕਰੋਰ ਵਲੋਂ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ | ਥਾਣਾ ਸਦਰ ਪੁਲਿਸ ਨੇ ਮਿ੍ਤਕ ਦੀ ਲਾਸ਼ ਨੰੂ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਭੇਜ ਦਿੱਤਾ ਹੈ | ਦੱਸਣਯੋਗ ਹੈ ਕਿ ਮਿ੍ਤਕ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਵਿਖੇ ਏ.ਆਈ. ਲੈਬ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।